6 ਹਜ਼ਾਰ ਕਰੋੜੀ ਡਰੱਗ ਤਸਕਰੀ ਕੇਸ: ਜਗਦੀਸ਼ ਭੋਲਾ ਸਮੇਤ 17 ਲੋਕਾਂ ਨੂੰ ਅਦਾਲਤ ਨੇ ਸੁਣਾਈ ਸਜ਼ਾ, ਪੜ੍ਹੋ ਵੇਰਵਾ

ਮੋਹਾਲੀ, 30 ਜੁਲਾਈ 2024 – 6000 ਕਰੋੜ ਰੁਪਏ ਦੀ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਸਮੇਤ 17 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਸਜ਼ਾ ਸੁਣਾਈ ਹੈ। ਇਸ ਦੌਰਾਨ ਜਗਦੀਸ਼ ਭੋਲਾ, ਮਨਪ੍ਰੀਤ, ਸੁਖਰਾਜ, ਸੁਖਜੀਤ ਸ਼ੁਕਲਾ, ਮਨਿੰਦਰ, ਦਵਿੰਦਰ ਸਿੰਘ ਹੈਪੀ, ਅਵਤਾਰ ਸਿੰਘ ਨੂੰ ਦਸ ਸਾਲ ਦੀ ਸਜ਼ਾ ਸੁਣਾਈ ਗਈ ਹੈ।

ਜਦਕਿ ਜਗਦੀਸ਼ ਭੋਲਾ ਦੀ ਪਤਨੀ ਗੁਰਪ੍ਰੀਤ ਕੌਰ, ਅਵਤਾਰ ਪਤਨੀ ਸੰਦੀਪ ਕੌਰ, ਜਗਮਿੰਦਰ ਕੌਰ ਔਲਖ, ਗੁਰਮੀਤ ਕੌਰ, ਅਰਮਜੀਤ ਸਿੰਘ ਅਤੇ ਭੋਲਾ ਦੇ ਸਹੁਰੇ ਦਲੀਪ ਮਾਨ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਦਕਿ ਗੁਰਪ੍ਰੀਤ ਸਿੰਘ, ਸੁਭਾਸ਼ ਬਜਾਜ ਅਤੇ ਅੰਕੁਰ ਬਜਾਜ ਨੂੰ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ।

ਇਸ ਮਾਮਲੇ ਵਿੱਚ ਕੁੱਲ 23 ਮੁਲਜ਼ਮ ਸਨ। ਇਸ ਵਿੱਚ ਚਾਰ ਦੀ ਮੌਤ ਹੋ ਗਈ ਹੈ। ਭੋਲਾ ਦਾ ਪਿਤਾ ਬਲਸ਼ਿੰਦਰ ਵੀ ਇਸ ਕੇਸ ਵਿੱਚ ਮੁਲਜ਼ਮ ਸੀ, ਹਾਲਾਂਕਿ ਉਸ ਦੀ ਮੌਤ ਹੋ ਚੁੱਕੀ ਹੈ। ਜਦੋਂਕਿ ਦੋ ਵਿਅਕਤੀ ਮਾਮਲੇ ਵਿੱਚ ਪੀ.ਓ. ਹਨ।

ਇਹ ਮਾਮਲਾ ਸਾਲ 2013 ਵਿੱਚ ਸਾਹਮਣੇ ਆਇਆ ਸੀ। ਜਦੋਂ ਪੰਜਾਬ ਪੁਲਿਸ ਨੇ ਅਰਜੁਨ ਐਵਾਰਡੀ ਪਹਿਲਵਾਨ ਰੁਸਤਮ-ਏ-ਹਿੰਦ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਬਰਖਾਸਤ ਕਰ ਦਿੱਤਾ ਸੀ। ਫਿਰ ਖੁਲਾਸਾ ਹੋਇਆ ਕਿ ਇਹ ਰੈਕੇਟ ਪੰਜਾਬ ਤੋਂ ਬਾਹਰਲੇ ਦੇਸ਼ਾਂ ਤੱਕ ਫੈਲਿਆ ਹੋਇਆ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਨਾਲ ਪੰਜਾਬ ਦੀ ਸਿਆਸਤ ਅਤੇ ਖੇਡ ਜਗਤ ਵਿੱਚ ਖਲਬਲੀ ਮਚ ਗਈ। ਇਸ ਦੇ ਨਾਲ ਹੀ ਸੂਬੇ ਦੇ ਕਈ ਨੇਤਾਵਾਂ ‘ਤੇ ਵੀ ਸਵਾਲ ਚੁੱਕੇ ਗਏ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ 6 ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 ਵਿੱਚ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ 25 ਲੋਕਾਂ ਨੂੰ ਸਜ਼ਾ ਸੁਣਾਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੈਰਿਸ ਉਲੰਪਿਕ: ਭਾਰਤ ਨੇ 10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ‘ਚ ਜਿੱਤਿਆ ਦੂਜਾ ਤਗਮਾ

ਚੇਤਨ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ