- ਅਧਿਕਾਰੀਆਂ ਨੂੰ ਇੱਕ ਹਫਤੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਜਮ੍ਹਾ ਕਰਨ ਲਈ ਕਿਹਾ
ਲੁਧਿਆਣਾ, 2 ਅਗਸਤ 2024 – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਸਾਰੀਆਂ ਇਮਾਰਤਾਂ ਦੀ ਪੂਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੇਸਮੈਂਟਾਂ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਵਪਾਰਕ ਗਤੀਵਿਧੀਆਂ ਨਾ ਹੋਣ।
ਨਗਰ ਨਿਗਮ, ਕਮਿਸ਼ਨਰੇਟ ਪੁਲਿਸ, ਗਲਾਡਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਲੁਧਿਆਣਾ ਇੰਪਰੂਵਮੈਂਟ ਟਰੱਸਟ, ਜ਼ਿਲ੍ਹਾ ਫਾਇਰ ਅਫ਼ਸਰ ਅਤੇ ਸੁਪਰਡੈਂਟ ਇੰਜਨੀਅਰ ਲੋਕ ਨਿਰਮਾਣ ਵਿਭਾਗ (ਸੂਬਾਈ ਡਵੀਜ਼ਨ) ਨੂੰ ਆਪੋ-ਆਪਣੇ ਖੇਤਰਾਂ ਵਿੱਚ ਵਿਸ਼ੇਸ਼ ਨਿਰੀਖਣ ਕਰਨ ਅਤੇ ਕਾਰਵਾਈ ਦੀ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੱਕ ਹਫ਼ਤੇ ਦੇ ਅੰਦਰ ਨਿਰੀਖਣ ਇਸ ਗੱਲ ਦੀ ਜਾਂਚ ਕਰਨ ‘ਤੇ ਕੇਂਦ੍ਰਿਤ ਹੋਵੇਗਾ ਕਿ ਕੀ ਬੇਸਮੈਂਟਾਂ ਦੀ ਵਰਤੋਂ ਵਪਾਰਕ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ। ਜਿਸ ਵਿੱਚ ਅੱਗ ਸੁਰੱਖਿਆ ਨਿਯਮਾਂ ਦੀ ਪਾਲਣਾ, ਬਿਲਡਿੰਗ ਉਪ-ਨਿਯਮਾਂ ਦੀ ਪਾਲਣਾ, ਅਤੇ ਹੋਰ ਸਬੰਧਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀ।
ਇਹ ਹੁਕਮ ਡਿਪਟੀ ਕਮਿਸ਼ਨਰ ਵੱਲੋ ਦਿੱਲੀ ਵਿੱਚ ਇੱਕ ਦਰਦਨਾਕ ਘਟਨਾ ਦੇ ਮੱਦੇਨਜ਼ਰ ਦਿੱਤੇ ਗਏ ਹਨ ਜਿੱਥੇ ਇੱਕ ਇਮਾਰਤ ਦੇ ਬੇਸਮੈਂਟ ਵਿੱਚ ਹੜ੍ਹ ਆਉਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ।