ਨਵਾਂ ਸ਼ਹਿਰ, 5 ਜਨਵਰੀ 2021 – ਨਵਾਂ ਸ਼ਹਿਰ ਦੇ ਪਿੰਡ ਮੱਲਪੁਰ ਅੜਕਾਂ ਵਿਖੇ ਭੇਦਭਰੀ ਹਾਲਤ ‘ ਚ ਮਾਂ – ਪਿਓ ਅਤੇ ਲੜਕੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਬਾਅਦ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪੁਲਿਸ ਵਲੋਂ ਮੌਕੇ ‘ ਤੇ ਪਹੁੰਚ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ।