ਮੋਹਾਲੀ: ਏ.ਡੀ.ਸੀ. ਵੱਲੋਂ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਗਸਤ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਐਸ.ਸੀ.ਓ. ਨੰਬਰ 103, ਪਹਿਲੀ ਮੰਜਿਲ ਪਿੰਡ ਬਲੌਂਗੀ, ਤਹਿਸੀਲ ਮੋਹਾਲੀ, ਜਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਹਰਵਿੰਦਰ ਸਿੰਘ ਸਿੱਧੂ, ਪੁੱਤਰ ਸ੍ਰੀ ਸੰਤੋਖ ਸਿੰਘ ਸਿੱਧੂ, ਪਿੰਡ ਜੋੜਾ ਛਤਰਾਂ, ਜ਼ਿਲ੍ਹਾ ਗੁਰਦਾਸਪੁਰ ਹਾਲ ਵਾਸੀ ਮਕਾਨ ਨੰਬਰ 956, ਪਹਿਲੀ ਮੰਜਿਲ, ਫੇਜ-10, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 208/ਆਈ.ਸੀ ਮਿਤੀ 24.09.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.09.2023 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 208/ਆਈ.ਸੀ ਮਿਤੀ 24.09.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਾਜ਼ਿਲਕਾ ‘ਚ ਟਰੈਕਟਰ ਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ

PSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫਾ