ਟੈਕਸੀ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ, ਨਾਲੇ ਲੁੱਟੀ ਕਾਰ, ਲੁਧਿਆਣਾ-ਚੰਡੀਗੜ੍ਹ NH ਤੋਂ ਮਿਲੀ ਲਾਸ਼

  • ਸਵਾਰੀ ਛੱਡਣ ਜਾ ਰਿਹਾ ਸੀ

ਸਮਰਾਲਾ, 10 ਅਗਸਤ 2024 – ਅੱਜ ਸਵੇਰੇ ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਓਂ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟੈਕਸੀ ਵੀ ਗਾਇਬ ਹੈ।

ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਲੁੱਟ ਦੀ ਨੀਅਤ ਨਾਲ ਕਾਰ ਖੋਹ ਕੇ ਲੈ ਗਏ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਵੀ ਕੁਮਾਰ ਨੇ ਰਾਤ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਉਸ ਨੇ ਚੰਡੀਗੜ੍ਹ ਤੋਂ ਲੁਧਿਆਣਾ ਜਾਣਾ ਹੈ। ਉਸ ਦੇ ਪਿਤਾ ਜੈ ਕੁਮਾਰ ਨੇ ਦੱਸਿਆ ਕਿ ਜਦੋਂ ਸਵੇਰੇ 4 ਵਜੇ ਫੋਨ ਆਇਆ ਤਾਂ ਬੇਟਾ ਕਾਫੀ ਪਰੇਸ਼ਾਨ ਲੱਗ ਰਿਹਾ ਸੀ। 15 ਮਿੰਟ ਬਾਅਦ ਫਿਰ ਫੋਨ ਆਇਆ ਕਿ ਪਾਪਾ ਮੈਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੇ ਆਪਣੇ ਪਿਤਾ ਨੂੰ ਲੋਕੇਸ਼ਨ ਭੇਜੀ ਅਤੇ ਉੱਥੇ ਪਹੁੰਚਣ ‘ਤੇ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਚੁੱਕੀ ਹੈ। ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਰਵੀ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਜੈ ਕੁਮਾਰ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਰਵੀ ਦਾ ਵਿਆਹ ਹੋਇਆ ਸੀ। ਰਵੀ ਨੇ ਚਾਰ ਮਹੀਨਿਆਂ ਤੋਂ ਟੈਕਸੀ ਚਲਾਉਣੀ ਸ਼ੁਰੂ ਕਰ ਦਿੱਤੀ ਸੀ। ਉਹ ਆਲਟੋ ਕਾਰ ਚਲਾਉਂਦਾ ਸੀ। ਉਸ ਨੂੰ ਕਿਸੇ ‘ਤੇ ਕੋਈ ਸ਼ੱਕ ਨਹੀਂ ਹੈ। ਪਤਨੀ ਪਿੰਕੀ ਨੇ ਇਹ ਵੀ ਦੱਸਿਆ ਕਿ ਉਸ ਦੇ ਪਤੀ ਨੇ ਘਰ ਫੋਨ ਕਰਕੇ ਦੱਸਿਆ ਕਿ ਉਸ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਤੋਂ ਬਾਅਦ ਉਨ੍ਹਾਂ ਨਾਲ ਕੋਈ ਗੱਲ ਨਹੀਂ ਹੋਈ।

ਸਮਰਾਲਾ ਦੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਤੁਰੰਤ ਮੌਕੇ ’ਤੇ ਪੁੱਜੇ। ਸੀਆਈਏ ਦੀ ਟੀਮ ਵੀ ਉਸ ਦੇ ਨਾਲ ਹੈ। ਉਸ ਨੇ ਦੱਸਿਆ ਕਿ ਕਤਲ ਗੋਲੀਆਂ ਚਲਾ ਕੇ ਕੀਤਾ ਗਿਆ ਹੈ। ਫਿਲਹਾਲ ਇਹ ਕੁਝ ਨਹੀਂ ਕਿਹਾ ਜਾ ਸਕਦਾ ਕਿ ਇਹ ਲੁੱਟ ਦਾ ਮਾਮਲਾ ਹੈ ਜਾਂ ਕੁਝ ਹੋਰ। ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਰਵੀ ਦਾ ਮੋਬਾਈਲ ਕਬਜ਼ੇ ਵਿਚ ਲੈ ਲਿਆ ਹੈ। ਉਮੀਦ ਹੈ ਕਿ ਜਲਦੀ ਹੀ ਕੇਸ ਨੂੰ ਟਰੇਸ ਕਰ ਲਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਰਬਾਰ ਸਾਹਿਬ ਦੇ ਲੰਗਰ ਹਾਲ ਵਿੱਚ ਕੜਾਹੀ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ: ਪਿਛਲੇ 8 ਦਿਨਾਂ ਤੋਂ ਸੀ ਹਸਪਤਾਲ ‘ਚ ਦਾਖ਼ਲ

ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਗ੍ਰਿਫਤਾਰ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ