ਕੈਬਨਿਟ ਮੰਤਰੀ ਪੰਜਾਬ ਬ੍ਰਮ ਸੰਕਰ ਜਿੰਪਾ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਦੀ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ

  • ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ
  • ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸੇਸ ਤੋਰ ਤੇ ਕੀਤਾ ਸਨਮਾਨਤ

ਪਠਾਨਕੋਟ, 15 ਅਗਸਤ, 2024 – ਮਾਲ , ਮੁੜ ਵਸੇਬਾ ਤੇ ਆਫਤ ਪ੍ਰਬੰਧਨ , ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਮੰਤਰੀ ਬ੍ਰਮ ਸੰਕਰ ਜਿੰਪਾ ਜੀ ਨੇ ਅੱਜ ਆਜਾਦੀ ਦਿਹਾੜੇ ਤੇ ਜਿਲ੍ਹਾ ਪਠਾਨਕੋਟ ਅੰਦਰ ਮਲਟੀ ਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਆਯੋਜਿਤ ਕੀਤੇ ਜਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਤੇ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ।

ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸੰਕਰ ਜਿੰਪਾ ਜੀ ਵੱਲੋਂ ਰਾਸਟਰੀ ਝੰਡਾ ਲਹਿਰਾਉਂਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਜਿਲ੍ਹਾ ਵਾਸੀਆਂ ਦੇ ਨਾਮ ਸੰਦੇਸ ਪੜਿਆ ਗਿਆ। ਜਿਸ ਉਪਰੰਤ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਬਹਾਦੁਰ ਸਿੰਘ ਕਮਾਂਡੇਂਟ 4ਈ ਆਈ.ਆਰ.ਬੀ. ਸਾਹਪੁਰਕੰਡੀ ਵੀ ਵਿਸੇਸ ਤੋਰ ਤੇ ਮੋਜੂਦ ਸਨ।

ਅਪਣੇ ਸੰਬੋਧਨ ਦੋਰਾਨ ਸ੍ਰੀ ਬ੍ਰਮ ਸੰਕਰ ਜਿੰਪਾਂ ਕੈਬਨਿਟ ਮੰਤਰੀ ਪੰਜਾਬ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾ ਉਹ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ , ਸੂਬਾ ਨਿਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੁੜ ਮੋਹਰੀ ਸੂਬਾ ਬਣਾਉਣ ਲਈ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਰਾਸ਼ੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਹਾਸਲ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 2.52 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜੋ ਕਿ ਪਿਛਲੇ ਸਾਲ 1.72 ਲੱਖ ਏਕੜ ਸੀ। ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 46 ਫੀਸਦ ਤੋਂ ਵੱਧ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਵਿੱਤੀ ਸਾਲ 2024-25 ਦੌਰਾਨ ਪਰਾਲੀ ਦੀ ਸਾਂਭ-ਸੰਭਾਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਕਿਸਾਨ ਸਮੂਹਾਂ/ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮਾਰਚ 2022 ਤੋਂ ਲੈ ਕੇ ਹੁਣ ਤੱਕ 78 ਹਜਾਰ 263 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਰੋਜ਼ਗਾਰ ਦੇ 2 ਲੱਖ 51 ਹਜ਼ਾਰ ਤੋਂ ਵੱਧ ਸਿੱਧੇ ਅਤੇ 1 ਲੱਖ 23 ਹਜ਼ਾਰ ਤੋਂ ਵੱਧ ਅਸਿੱਧੇ ਮੌਕੇ ਪੈਦਾ ਹੋਣਗੇ।

ਉਨ੍ਹਾਂ ਕਿਹਾ ਕਿ ਉਹ ਸਲਾਮ ਕਰਦੇ ਹਨ ਕਿ ਸਰਹੱਦਾਂ ਤੇ ਦੇਸ ਦੀ ਰਾਖੇ ਸੈਨਿਕਾਂ ਨੂੰ ਅਤੇ ਪੰਜਾਬ ਪੁਲਿਸ ਜੋ ਕਿ ਸੂਬੇ ਦੇ ਅੰਦਰ ਰਹਿ ਕੇ ਹਰ ਮੁਸਕਿਲ ਵਿੱਚ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਨੂੰ ਅਪੀਲ ਹੈ ਕਿ ਸੂਬੇ ਅੰਦਰ ਅਗਰ ਕੋਈ ਵਿਅਕਤੀ ਚਿੱਟੇ ਦਾ ਕਾਰੋਬਾਰ ਕਰਦਿਆਂ ਫੜਿਆ ਜਾਂਦਾ ਹੈ ਤਾਂ ਉਸ ਨੂੰ ਬਖਸਿਆ ਨਹੀਂ ਜਾਵੈਗਾ। ਉਨ੍ਹਾਂ ਕਿਹਾ ਕਿ ਸਖਤ ਕਾਰਵਾਈ ਹੀ ਪੰਜਾਬ ਅੰਦਰ ਇਸ ਨਸੇ ਨੂੰ ਜੜ੍ਹ ਤੋਂ ਖਤਮ ਕਰ ਸਕਦੀ ਹੈ।

ਅਖੀਰ ਵਿੱਚ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਉਪਰਾਲੇ ਹੋ ਰਹੇ ਹਨ।

ਸਮਾਗਮ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਿਲ, ਵਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ਦੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਯਾਦਗਾਰ ਚਿਨ੍ਹ ਅਤੇ ਸਨਮਾਨ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਰੋਹ ਦੋਰਾਨ ਸੀ.ਐਮ. ਦੀ ਯੋਗਸਾਲਾ ਟੀਮ ਵੱਲੋਂ ਯੋਗਾ ਤੇ ਆਧਾਰਿਤ ਪੇਸਕਾਰੀ, ਬੱਚਿਆਂ ਵੱਲੋਂ ਪੀ ਟੀ ਸ਼ੋਅ, ਵੈਲਕਮ ਸਾਂਗ, ਗਰੁਪ ਸਾਂਗ, ਅਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੀ ਗਿਆ। ਵੱਖ ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਪੇਸ ਕੀਤਾ ਗਿਆ ਗਿੱਧਾ ਅਤੇ ਨੋਜਵਾਨਾਂ ਵੱਲੋਂ ਪੇਸ ਕੀਤਾ ਗਿਆ ਭੰਗੜਾ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸੰਕਰ ਜਿੰਪਾ ਜੀ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਵਿਭਾ ਸਰਮਾ ਜੀ ਨੂੰ ਦੋਸਾਲਾ ਭੇਂਟ ਕਰ, ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ (ਪੀ.ਟੀ.ਡੀ.ਸੀ.) ਪੰਜਾਬ ਅਤੇ ਹਲਕਾ ਇੰਚਾਰਜ ਪਠਾਨੋਕਟ, ਅਸਵਨੀ ਸਰਮਾ ਵਿਧਾਇਕ ਪਠਾਨਕੋਟ, ਸਵਰਨ ਸਿੰਘ ਸਲਾਰੀਆਂ ਉਪਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਸੋਰਭ ਵਹਿਲ ਮੈਂਬਰ ਗਾਊਸਾਲਾ, ਗੋਤਮ ਮਾਨ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ, ਰੋਹਿਤ ਵਰਮਾ ਯੂਥ ਪ੍ਰਧਾਨ, ਅਭੀ ਸਰਮਾ ਜਿਲ੍ਹਾ ਪ੍ਰਧਾਨ ਯੂਥ ਵਿੰਗ, ਸੁਭਾਸ ਵਰਮਾ ਪੰਜਾਬ ਸਕੱਤਰ ਆਮ ਆਦਮੀ ਪਾਰਟੀ, ਰੇਖਾ ਮਨੀ ਸਰਮਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਅਤੇ ਪੰਜਾਬ ਸਕੱਤਰ, ਮਾਸਟਰ ਮੋਹਣ ਲਾਲ ਸਾਬਕਾ ਕੈਬਨਿਟ ਮੰਤਰੀ, ਸਤੀਸ ਮਹਿੰਦਰੂ ਚੇਅਰਮੈਨ ਦਾਂ ਹਿੰਦੂ ਕਾਰਪੋਰੇਟਿਵ ਬੈਂਕ ਪਠਾਨਕੋਟ, ਐਡਵੋਕੇਟ ਰਾਮੇਸ ਚੰਦ, ਵਿਸੇਸ ਸਰਮਾ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਕਾਰਜਕਰਤਾ ਵੀ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਮਾਨ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਫਾਜ਼ਿਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ