ਪੰਜਾਬ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ

  • 4 ਸੀਟਾਂ ਤੋਂ ਵਿਧਾਇਕਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਦਿੱਤਾ ਸੀ ਅਸਤੀਫਾ

ਚੰਡੀਗੜ੍ਹ, 16 ਅਗਸਤ 2024 – ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦਿੱਲੀ ‘ਚ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਾਲ ਪੰਜਾਬ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਸਕਦਾ ਹੈ।

ਪੰਜਾਬ ‘ਚ ਇਹ ਚੋਣਾਂ ਗੁਰਦਾਸਪੁਰ ਦੀਆਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ‘ਤੇ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਕਾਂਗਰਸ ਕੋਲ ਸਨ। ਪਰ ਇਹ ਸੀਟਾਂ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈਆਂ ਸਨ।

ਚੱਬੇਵਾਲ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ: ਰਾਜ ਕੁਮਾਰ ‘ਆਪ’ ‘ਚ ਸ਼ਾਮਲ ਹੋ ਕੇ ਸੰਸਦ ਮੈਂਬਰ ਚੋਣ ਜਿੱਤ ਗਏ ਹਨ। ਜਦੋਂਕਿ ਬਰਨਾਲਾ ਸੀਟ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਉਨ੍ਹਾਂ ਨੇ ਸੰਸਦ ਦੀ ਚੋਣ ਜਿੱਤਣ ਤੋਂ ਬਾਅਦ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ: 10 ਜ਼ਿਲ੍ਹਿਆਂ ਵਿੱਚ ਸਥਿਤੀ ਅਜੇ ਵੀ ਚਿੰਤਾਜਨਕ

ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਦੇ DC ਬਦਲੇ, ਪੜ੍ਹੋ ਵੇਰਵਾ