ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 4 ਗੁਰਗੇ ਗ੍ਰਿਫਤਾਰ: ਪੁਲਿਸ ਨੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਕੀਤਾ ਕਾਬੂ

  • ਆਧੁਨਿਕ ਹਥਿਆਰ ਬਰਾਮਦ

ਜਲੰਧਰ, 16 ਅਗਸਤ 2024 – ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 4 ਕਾਰਕੁਨਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਜਰਮਨੀ ਵਿੱਚ ਰਹਿ ਰਹੇ ਅਮਨ ਉਰਫ਼ ਅੰਡਾ ਦੇ ਸੰਪਰਕ ਵਿੱਚ ਸਨ। ਪੁਲੀਸ ਨੇ ਮੁਲਜ਼ਮਾਂ ਨੂੰ ਜਲੰਧਰ ਬਟਾਲਾ ਰੋਡ ’ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਕਾਬੂ ਕਰ ਲਿਆ। ਜਦਕਿ ਇੱਕ ਮੁਲਜ਼ਮ ਸਾਜਨਦੀਪ ਭੱਜਣ ਵਿੱਚ ਕਾਮਯਾਬ ਹੋ ਗਿਆ।

ਮੁਲਜ਼ਮਾਂ ਕੋਲੋਂ 1 ਰਿਵਾਲਵਰ, 2 ਪਿਸਤੌਲ, 1 ਗਲਾਕ ਪਿਸਤੌਲ 9 ਐਮ.ਐਮ., 4 ਕਾਰਤੂਸ ਅਤੇ 2 ਗੱਡੀਆਂ ਬਰਾਮਦ ਹੋਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪ੍ਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਇਹ ਹਥਿਆਰ ਜਰਮਨੀ ਰਹਿੰਦੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੁਖੀ ਅਮਨ ਉਰਫ਼ ਅੰਡਾ ਨੇ ਸਪਲਾਈ ਕੀਤੇ ਸਨ। ਇਹ ਹਥਿਆਰ ਬਟਾਲਾ ਨਿਵਾਸੀ ਸੰਜੂ ਉਰਫ ਸਾਹਿਲ ਕੁਮਾਰ, ਜੋ ਕਿ ਇਸ ਸਮੇਂ ਜੇਲ ‘ਚ ਬੰਦ ਹੈ, ਰਾਹੀਂ ਪਹੁੰਚਾਇਆ ਗਿਆ ਸੀ।

ਜਲੰਧਰ ਦਿਹਾਤੀ ਨੂੰ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ.ਆਈ.ਏ ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਅਤੇ ਐਸਐਚਓ ਭੋਗਪੁਰ ਸਿਕੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਲਹਿੜਾ ਨੇੜੇ ਨਾਕਾਬੰਦੀ ਕੀਤੀ ਗਈ। ਇਸ ਦੀਆਂ ਪੁਲਿਸ ਟੀਮਾਂ ਬਰੇਜ਼ਾ ਨੂੰ ਰੋਕਣ ਵਿੱਚ ਕਾਮਯਾਬ ਹੋ ਗਈਆਂ।

ਪੁਲਿਸ ਨੇ ਸਾਬੀ ਅਤੇ ਕੋਮਲ ਬਾਜਵਾ ਨੂੰ ਗ੍ਰਿਫਤਾਰ ਕਰ ਲਿਆ। ਜਦੋਂਕਿ ਐਕਸਯੂਵੀ ਵਿੱਚ ਸਵਾਰ ਲੋਕ ਨਾਕਾਬੰਦੀ ਤੋੜਨ ਵਿੱਚ ਕਾਮਯਾਬ ਹੋ ਗਏ। ਇਸ ਤੋਂ ਬਾਅਦ ਵੀ ਪੁਲਿਸ ਪਿੱਛੇ ਨਹੀਂ ਹਟੀ। ਪੁਲੀਸ ਨੇ ਫਿਲਮੀ ਅੰਦਾਜ਼ ਵਿੱਚ ਪਿੱਛਾ ਕਰਦਿਆਂ ਗੋਰਾ ਤੇ ਜੁਨੇਜਾ ਨੂੰ ਮਕਸੂਦਾ ਦੇ ਜ਼ਿੰਦਾ ਰੋਡ ਨੇੜੇ ਕਾਬੂ ਕਰ ਲਿਆ। ਜਦਕਿ ਪੰਜਵਾਂ ਸ਼ੱਕੀ ਸਾਜਨਦੀਪ ਉਰਫ਼ ਲੋਢਾ ਭੱਜਣ ਵਿੱਚ ਕਾਮਯਾਬ ਹੋ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ: ਧਾਗੇ ਦੀ ਫੈਕਟਰੀ ‘ਚ ਲੱਗੀ ਅੱਗ, ਕੰਧ ਤੋੜ ਕੇ ਅੰਦਰ ਦਾਖਲ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀ

10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ