ਮਾਨਸਾ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ: ਪਰਿਵਾਰ ਦਾ ਇਕਲੌਤਾ ਪੁੱਤ ਸੀ ਕੁਲਵਿੰਦਰ ਸਿੰਘ

  • ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਲਜ਼ਮ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਮਾਨਸਾ, 18 ਅਗਸਤ 2024 – ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ ‘ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੰਬਈ ਲੋਕਲ ਟਰੇਨ ‘ਚ ਸਿੱਖ ਟਿਕਟ ਚੈਕਰ ‘ਤੇ ਹਮਲਾ, ਪੜ੍ਹੋ ਵੇਰਵਾ

ਖਾਲਸਾ ਏਡ ਨੇ ਪਟਿਆਲਾ ਵਿਚ ਖੋਲ੍ਹਿਆ ਪੰਜਾਬ ਦਾ ਸਭ ਤੋਂ ਸਸਤਾ ਹੈਲਥ ਸੈਂਟਰ