CM ਮਾਨ ਅੱਜ ਜਾਣਗੇ ਨਾਂਦੇੜ: ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਟੇਕਣਗੇ ਮੱਥਾ

  • ਸ਼ਾਮ 5 ਵਜੇ ਮੁੰਬਈ ਲਈ ਰਵਾਨਾ ਹੋਣਗੇ

ਚੰਡੀਗੜ੍ਹ, 20 ਅਗਸਤ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ 2 ਵਜੇ ਉਥੇ ਪਹੁੰਚਣਗੇ। ਇਸ ਤੋਂ ਬਾਅਦ ਉਹ 3 ਘੰਟੇ ਤੱਕ ਉੱਥੇ ਰੁਕਣਗੇ। ਫੇਰ ਉਹ ਸ਼ਾਮ 5 ਵਜੇ ਮੁੰਬਈ ਲਈ ਰਵਾਨਾ ਹੋਣਗੇ।

ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਹਾਲਾਂਕਿ ਮੁੱਖ ਮੰਤਰੀ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਦੌਰਿਆਂ ‘ਤੇ ਹਨ। ਇਸ ਤੋਂ ਪਹਿਲਾਂ ਉਹ ਹਰਿਆਣਾ ਚੋਣਾਂ ਸਬੰਧੀ ਚੋਣ ਮੀਟਿੰਗਾਂ ਕਰ ਰਹੇ ਸਨ। ਇਸ ਤੋਂ ਬਾਅਦ ਸੁਤੰਤਰਤਾ ਦਿਵਸ ਸਮਾਰੋਹ ਅਤੇ ਫਿਰ ਰਕਸ਼ਾ ਬੰਧਨ ਸਬੰਧੀ ਪ੍ਰੋਗਰਾਮ ਹੋਏ।

ਹਜ਼ੂਰ ਸਾਹਿਬ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਚਲ ਨਗਰ ਸਾਹਿਬ ਵੀ ਕਿਹਾ ਜਾਂਦਾ ਹੈ। ਇਹ ਸਿੱਖ ਧਰਮ ਦੇ 5 ਤਖ਼ਤਾਂ ਵਿੱਚੋਂ ਇੱਕ ਹੈ। ਇੱਥੇ ਸਥਿਤ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਇਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੇ ਆਖਰੀ ਦਿਨ ਇਸ ਅਸਥਾਨ ‘ਤੇ ਬਿਤਾਏ। 7 ਅਕਤੂਬਰ 1708 ਨੂੰ ਉਹ ਬ੍ਰਹਮ ਪ੍ਰਕਾਸ਼ ਵਿੱਚ ਲੀਨ ਹੋ ਗਏ ਸਨ।

ਕੁਝ ਸਮਾਂ ਪਹਿਲਾਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਲ ਸਬੰਧਤ ਐਕਟ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਸੀ। ਪੰਜਾਬ ਤੋਂ ਲੈ ਕੇ ਪੂਰੀ ਦੁਨੀਆ ਵਿਚ ਇਸ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਸਿੱਖ ਜਥੇਬੰਦੀਆਂ ਨੇ ਇਸ ’ਤੇ ਇਤਰਾਜ਼ ਪ੍ਰਗਟਾਇਆ ਸੀ। ਇਸ ਗੱਲ ਨੂੰ ਸਿੱਖ ਧਾਰਮਿਕ ਅਸਥਾਨਾਂ ਵਿੱਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੱਤਾ ਗਿਆ। ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਇਸ ਨੂੰ ਵਿਧਾਨ ਸਭਾ ‘ਚ ਪੇਸ਼ ਕਰਨ ਦਾ ਫੈਸਲਾ ਟਾਲ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੀਐਮ ਮੋਦੀ 23 ਅਗਸਤ ਨੂੰ ਕਰਨਗੇ ਯੂਕਰੇਨ ਦਾ ਦੌਰਾ: ਅਜੇ ਪਿਛਲੇ ਮਹੀਨੇ ਗਏ ਸੀ ਰੂਸ

ਦੇਸ਼ ਦੇ ਸਾਰੇ ਹਵਾਈ ਅੱਡਿਆਂ ਅਤੇ ਸਰਹੱਦਾਂ ‘ਤੇ ਮੰਕੀਪੌਕਸ ਲਈ ਅਲਰਟ ਜਾਰੀ: ਦਿੱਲੀ ਦੇ 3 ਹਸਪਤਾਲਾਂ ਵਿੱਚ ਬਣੇ ਆਈਸੋਲੇਸ਼ਨ ਵਾਰਡ