VHP ਆਗੂ ਬੱਗਾ ਕਤਲ ਕੇਸ ਵਿੱਚ NIA ਨੂੰ ਮਿਲੀ ਵੱਡੀ ਸਫਲਤਾ: ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫਤਾਰ

ਲੁਧਿਆਣਾ, 20 ਅਗਸਤ 2024 – ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਵਿੱਚ ਵਰਤੇ ਗਏ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਤਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨਾਲ ਸਾਂਝੇ ਆਪਰੇਸ਼ਨ ‘ਚ ਇਹ ਸਫਲਤਾ ਹਾਸਲ ਕੀਤੀ।

ਮੁਲਜ਼ਮ ਦੀ ਪਛਾਣ ਧਰਮਿੰਦਰ ਕੁਮਾਰ ਉਰਫ ਕੁਨਾਲ ਵਜੋਂ ਹੋਈ ਹੈ। 13 ਅਪ੍ਰੈਲ 2024 ਨੂੰ ਵਿਕਾਸ ਬੱਗਾ ਦੇ ਕਤਲ ਤੋਂ ਬਾਅਦ, ਐਨਆਈਏ ਨੇ 9 ਮਈ 2024 ਨੂੰ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ। ਜਿਸ ਤੋਂ ਬਾਅਦ NIA ਵੱਲੋਂ RC-06/2024 NIA DLI ਕੇਸ ਤਿਆਰ ਕੀਤਾ ਗਿਆ ਸੀ।

ਐਤਵਾਰ ਸਵੇਰੇ NIA ਅਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀਆਂ ਟੀਮਾਂ ਨੇ ਲੁਧਿਆਣਾ, ਪੰਜਾਬ ਵਿੱਚ ਛਾਪੇਮਾਰੀ ਕੀਤੀ ਅਤੇ ਧਰਮਿੰਦਰ ਕੁਮਾਰ ਨੂੰ ਗ੍ਰਿਫਤਾਰ ਕੀਤਾ। ਉਸ ਨੂੰ ਆਈਪੀਸੀ, ਯੂਏਪੀਏ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।

ਇਸੇ ਸਾਲ 13 ਅਪ੍ਰੈਲ 2024 ਨੂੰ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਨੰਗਲ ਵਿੱਚ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਵਿਕਾਸ ਬੱਗਾ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੰਗਲ ਦੇ ਜ਼ਿਲ੍ਹਾ ਪ੍ਰਧਾਨ ਸਨ। ਜਦੋਂ ਗੋਲੀ ਲੱਗੀ ਤਾਂ ਉਹ ਆਪਣੀ ਮਿਠਾਈ ਦੀ ਦੁਕਾਨ ‘ਤੇ ਬੈਠਾ ਸੀ।

9 ਮਈ, 2024 ਨੂੰ, ਐਨਆਈਏ ਨੇ ਇਸ ਕੇਸ ਨੂੰ ਆਪਣੇ ਹੱਥ ਵਿੱਚ ਲਿਆ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨਾਲ ਲਗਾਤਾਰ ਕੰਮ ਕਰ ਰਹੀ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ਨੇ ਇਸ ਘਟਨਾ ਦੀ ਯੋਜਨਾ ਬਣਾਈ ਸੀ।

NIA ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ ਦੋਸ਼ੀ ਧਰਮਿੰਦਰ ਨੇ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲਾ ਬਾਰੂਦ ਖਰੀਦਿਆ ਸੀ। ਇਹ ਹਥਿਆਰ ਵਿਦੇਸ਼ੀ ਮੂਲ ਦੇ ਅੱਤਵਾਦੀ ਹਰਵਿੰਦਰ ਕੁਮਾਰ ਉਰਫ ਸੋਨੂੰ ਦੇ ਨਿਰਦੇਸ਼ਾਂ ‘ਤੇ ਸ਼ੂਟਰਾਂ ਨੂੰ ਸਪਲਾਈ ਕੀਤੇ ਗਏ ਸਨ। ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗਲੀ ਅਤੇ ਸੁਰਿੰਦਰ ਕੁਮਾਰ ਉਰਫ ਰੀਕਾ ਦੋਵੇਂ ਵਾਸੀ ਸ਼ਹੀਦ ਭਗਤ ਸਿੰਘ ਨਗਰ ਪੰਜਾਬ ਵਜੋਂ ਹੋਈ ਹੈ। ਉਸ ਨੂੰ 16 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹੈ।

ਇਸ ਦੌਰਾਨ, ਦੋ ਹੋਰ ਮੁਲਜ਼ਮਾਂ, ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁਨ ਹਰਜੀਤ ਸਿੰਘ ਉਰਫ਼ ਲਾਡੀ ਵਾਸੀ ਨਵਾਂਸ਼ਹਿਰ, ਪੰਜਾਬ ਅਤੇ ਕੁਲਬੀਰ ਸਿੰਘ ਉਰਫ਼ ਸਿੱਧੂ ਵਾਸੀ ਯਮੁਨਾ ਨਗਰ, ਹਰਿਆਣਾ ਦੀ ਭਾਲ ਜਾਰੀ ਹੈ। ਐਨਆਈਏ ਵੱਲੋਂ ਇਨ੍ਹਾਂ ਦੋਵਾਂ ਆਪਰੇਟਿਵਾਂ ਲਈ 10-10 ਲੱਖ ਰੁਪਏ ਦਾ ਨਕਦ ਇਨਾਮ ਵੀ ਜਾਰੀ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, CRPF ਇੰਸਪੈਕਟਰ ਦੀ ਮੌਤ: ਊਧਮਪੁਰ ‘ਚ ਪੈਟਰੋਲਿੰਗ ਪਾਰਟੀ ‘ਤੇ ਕੀਤੀ ਗੋਲੀਬਾਰੀ

ਇਸ ਵਾਰ ਪੰਜਾਬ ‘ਚ ਸਭ ਤੋਂ ਘੱਟ ਹੋਈ ਬਾਰਿਸ਼, 35 ਫੀਸਦੀ ਘੱਟ ਪਿਆ ਮੀਹ, ਕਈ ਜ਼ਿਲ੍ਹਿਆਂ ‘ਚ ਅੱਜ ਤੋਂ ਫੇਰ ਬਦਲੇਗਾ ਮੌਸਮ