ਲੁਧਿਆਣਾ, 20 ਅਗਸਤ 2024 – ਲੁਧਿਆਣਾ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ ‘ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਅਨੁਸਾਰ ਪੁਲਿਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਫਿਲਹਾਲ ਕਿਸੇ ਨੇ ਵੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।
ਪਤਾ ਲੱਗਾ ਹੈ ਕਿ ਪੁਲਸ ਸੋਮਵਾਰ ਦੇਰ ਸ਼ਾਮ ਨਿਊਟਨ ਨੂੰ ਲੁਧਿਆਣਾ ਲੈ ਗਈ। ਪੁਲਿਸ ਜਲਦ ਹੀ ਸਾਗਰ ਨਿਊਟਨ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸਾਗਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਲੁਧਿਆਣਾ ਪੁਲਿਸ ਨੂੰ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਾਗਰ ਖਿਲਾਫ ਦਰਜਨ ਭਰ ਅਪਰਾਧਿਕ ਮਾਮਲੇ ਦਰਜ ਹਨ।