ਗੁਰਦਾਸਪੁਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

  • ਤਿੰਨ ਦਿਨ ਪਹਿਲਾਂ ਘਰੋਂ ਗਿਆ ਸੀ, ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ

ਗੁਰਦਾਸਪੁਰ, 20 ਅਗਸਤ 2024 – ਗੁਰਦਾਸਪੁਰ ਦੇ ਪਿੰਡ ਚੱਕਸ਼ਰੀਫ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਤਿੰਨ ਦਿਨ ਪਹਿਲਾਂ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪਰ ਕੱਲ੍ਹ ਦੇਰ ਸ਼ਾਮ ਉਹ ਥਾਣਾ ਕਾਦੀਆਂ ਦੇ ਪਿੰਡ ਤਰਖਾਣਾ ਵਾਲੀ ਕੋਲ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ।

ਥਾਣਾ ਕਾਦੀਆਂ ਦੀ ਪੁਲੀਸ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਈ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਨੌਜਵਾਨ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਚੱਕ ਸ਼ਰੀਫ ਵਜੋਂ ਹੋਈ ਹੈ।

ਐਸ.ਐਚ.ਓ ਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਰਖਾਣਾ ਸਿਵਲ ਲਾਈਨ ਕਾਦੀਆਂ ਨੇੜੇ ਸੜਕ ਕਿਨਾਰੇ ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਦੇਖਿਆ ਗਿਆ। ਉਹ ਪੁਲਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਸਾਗਰ ਨਿਊਟਨ ਯੂਪੀ ਤੋਂ ਗ੍ਰਿਫਤਾਰ: ਇੰਸਟਾਗ੍ਰਾਮ ‘ਤੇ ਪੁਲਿਸ ਨੂੰ ਦਿੱਤੀ ਸੀ ਚੁਣੌਤੀ

ਤਰਨਤਾਰਨ ‘ਚ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ