ਮੋਹਾਲੀ ‘ਚ ਸੱਪ ਦੇ ਡੰਗਣ ਨਾਲ ਕਬੱਡੀ ਖਿਡਾਰੀ ਦੀ ਮੌਤ: ਪਸ਼ੂਆਂ ਲਈ ਚਾਰਾ ਕੱਟਣ ਖੇਤਾਂ ‘ਚ ਗਿਆ ਸੀ

  • ਪੀਜੀਆਈ ਵਿੱਚ ਇਲਾਜ ਦੌਰਾਨ ਤੋੜਿਆ ਦਮ
  • ਬਨੂੜ ਦਾ ਰਹਿਣ ਵਾਲਾ ਸੀ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ

ਮੋਹਾਲੀ, 20 ਅਗਸਤ 2024 – ਬਨੂੜ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਹੈ। ਕੁਝ ਦਿਨ ਪਹਿਲਾਂ ਖੇਤਾਂ ਵਿੱਚੋਂ ਚਾਰਾ ਇਕੱਠਾ ਕਰਨ ਗਏ ਜਗਦੀਪ ਨੂੰ ਸੱਪ ਨੇ ਡੰਗ ਲਿਆ ਸੀ। ਘਟਨਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਖਿਡਾਰੀ ਜਗਦੀਪ ਦੇ ਨਜ਼ਦੀਕੀ ਸਥਾਨਕ ਕੌਂਸਲਰ ਭਜਨ ਲਾਲ ਨੰਦਾ ਨੇ ਦੱਸਿਆ ਕਿ ਜਗਦੀਪ ਮੀਨੂੰ ਦੀ ਉਮਰ ਕਰੀਬ 30 ਸਾਲ ਸੀ। ਕੁਝ ਦਿਨ ਪਹਿਲਾਂ ਉਹ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਸੀ। ਇਸ ਦੌਰਾਨ ਉਸ ਨੂੰ ਸੱਪ ਨੇ ਡੰਗ ਲਿਆ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

ਜਗਦੀਪ ਦਾ ਕੁਝ ਦਿਨਾਂ ਤੋਂ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਪਰ ਹਾਲਤ ਨਹੀਂ ਸੁਧਰੀ। ਦੇਰ ਰਾਤ ਜਗਦੀਪ ਦੀ ਮੌਤ ਹੋ ਗਈ। ਜਿੱਥੇ ਇੱਕ ਪਰਿਵਾਰ ਨੇ ਆਪਣਾ ਪੁੱਤਰ ਗਵਾਇਆ ਹੈ, ਉੱਥੇ ਹੀ ਪੰਜਾਬ ਨੇ ਇੱਕ ਚੰਗਾ ਕਬੱਡੀ ਖਿਡਾਰੀ ਵੀ ਗੁਆ ਦਿੱਤਾ ਹੈ।

ਜਗਦੀਪ ਮੀਨੂੰ ਨਾਲ ਖੇਡਣ ਵਾਲੇ ਖਿਡਾਰੀ ਬਬਲੂ ਬਨੂੜ ਨੇ ਦੱਸਿਆ ਕਿ ਉਸ ਨੂੰ ਸਕੂਲੀ ਦਿਨਾਂ ਤੋਂ ਹੀ ਕਬੱਡੀ ਖੇਡਣ ਦਾ ਸ਼ੌਕ ਸੀ। ਸਕੂਲੀ ਦਿਨਾਂ ਵਿੱਚ ਹੀ 45 ਕਿਲੋ ਵਰਗ ਵਿੱਚ ਖੇਡਣਾ ਸ਼ੁਰੂ ਕੀਤਾ। ਉਸ ਤੋਂ ਬਾਅਦ ਜਗਦੀਪ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਜਗਦੀਪ ਨੇ ਕਈ ਰਾਸ਼ਟਰੀ ਖੇਡਾਂ ਵਿੱਚ ਬਨੂੜ ਦਾ ਨਾਂ ਰੌਸ਼ਨ ਕੀਤਾ।

ਜਗਦੀਪ ਦੀ ਮੌਤ ਤੋਂ ਬਾਅਦ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਜਗਦੀਪ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਵੱਡੀ ਗਿਣਤੀ ਵਿੱਚ ਖੇਡ ਸ਼ਖਸੀਅਤਾਂ ਪਹੁੰਚ ਰਹੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਰਨਤਾਰਨ ‘ਚ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਚੀਮਾ