ਹਰਚੰਦ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

— ਸਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਲਗਾਏ ਬੂਟੇ
— ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਸੰਭਾਲ ਕਰਨ ਲਈ ਅੱਗੇ ਆਉਣ ਦੀ ਕੀਤੀ ਅਪੀਲ

ਐਸ.ਏ.ਐਸ. ਨਗਰ ( ਮੁਹਾਲੀ / ਚੰਡੀਗੜ੍ਹ ), 20 ਅਗਸਤ, 2024 – ਵਾਤਾਵਰਨ ਵਿੱਚ ਪ੍ਰਦੂਸ਼ਨ ਦੀ ਰੋਕਥਾਮ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੂਟੇ ਲਗਾਏ ਗਏ। ਅੱਜ ਚੇਅਰਮੈਨ ਵੱਲੋਂ ਮਾਰਕਿਟ ਕਮੇਟੀ ਧੂਰੀ, ਮਾਰਕਿਟ ਕਮੇਟੀ ਮਾਲੇਰਕੋਟਲਾ ਅਤੇ ਮਾਰਕਿਟ ਕਮੇਟੀ ਨਾਭਾ ਅਧੀਨ ਮੰਡੀਆਂ ਵਿੱਚ ਪੌਦੇ ਲਗਾਏ ਗਏ। ਇਨ੍ਹਾਂ ਦੀ ਸਾਂਭ-ਸੰਭਾਲ ਦੀ ਜਿੰਮੇਦਾਰੀ ਉੱਥੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੀ ਗਈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੰਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਜਿਨ੍ਹਾਂ ਮਨੁੱਖੀ ਜੀਵਨ ਅਹਿਮ ਹੈ, ਉਨ੍ਹਾਂ ਹੀ ਵਾਤਾਵਰਨ ਵੀ ਅਹਿਮ ਹੈ ਤੇ ਇਸ ਨੂੰ ਬਚਾਉਣ ਦੇ ਲਈ ਸਾਰਿਆਂ ਨੂੰ ਕੁਦਰਤ ਨਾਲ ਜੁੜਣ ਦੀ ਲੋੜ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਬੱਚਿਆਂ ਵਾਂਗ ਉਨ੍ਹਾਂ ਦੀ ਦੇਖ-ਰੇਖ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ।

ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 30 ਹਜਾਰ ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ ਹੋਇਆ 33000 ਤੋਂ ਵੱਧ ਫ਼ਲਦਾਰ, ਛਾਂਦਾਰ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਤੇ ਹੁਣ ਤੱਕ ਕਰੀਬ 50 ਹਜਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀਆਂ, ਕਿਸਾਨਾਂ ਆਦਿ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਤਰਸੇਮ ਚੰਦ ਐਸ.ਡੀ.ਐਮ., ਸਾਕਿਬ ਅਲੀ ਰਾਜਾ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਪਿਆਰਾ ਸਿੰਘ ਖਾਲਸਾ ਜਿਲ੍ਹਾ ਪ੍ਰਧਾਨ, ਜਗਰਾਜ ਸਿੰਘ ਜਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨਿਅਰ, ਕਰਮਜੀਤ ਸਿੰਘ ਕੋਠਾਰਾ ਚੇਅਰਮੈਨ ਮਾਰਕਿਟ ਕਮੇਟੀ ਸੰਦੌੜ, ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕਿਟ ਕਮੇਟੀ ਧੂਰੀ, ਗੁਰਦੀਪ ਸਿੰਘ ਦੀਪਾ ਰਾਮਗੜ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ, ਜਸਪਾਲ ਸਿੰਘ ਗੁਮਾਣ ਡੀ.ਐਮ.ਓ., ਮਨਦੀਪ ਸਿੰਘ ਡੀ.ਐਮ.ਓ., ਜਸਪਾਲ ਸਿੰਘ ਡੀ.ਐਮ.ਓ., ਦੀਨਪਾਲ ਸਿੰਘ ਡੀ.ਡੀ.ਐਮ.ਓ., ਆਜਮ ਦਾਰਾ ਉਪ ਪ੍ਰਧਾਨ ਮਾਇਨੋਰਿਟੀ ਵਿੰਗ ਪੰਜਾਬ, ਸਹਿਬਾਜ ਰਾਣਾ ਮੈਂਬਰ ਵਕਫ ਬੋਰਡ ਪੰਜਾਬ, ਡਾ. ਅਨਵਰ ਭਸੌੜ ਮੈਂਬਰ ਵਕਫ ਬੋਰਡ ਪੰਜਾਬ, ਪੁਨੀਤ ਕੁਮਾਰ ਕਾਰਜਕਾਰੀ ਇੰਜੀਨਿਅਰ, ਅਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨਿਅਰ, ਹਰਪ੍ਰੀਤ ਸਿੰਘ ਐਸਡੀਓ ਸੰਗਰੂਰ, ਮਨਪ੍ਰੀਤ ਸਿੰਘ ਸਕੱਤਰ, ਨਰਿੰਦਰ ਸਿੰਘ ਸਕੱਤਰ ਮਾਰਕਿਟ ਕਮੇਟੀ ਨਾਭਾ, ਰਮਨਦੀਪ ਸਿੰਘ, ਗੁਰਨੈਲ ਸਿੰਘ ਭੁਦਾਨ, ਜਗਜੀਤ ਸਿੰਘ, ਤੀਰਥ ਸਿੰਘ ਗਿੱਲ, ਅਸ਼ੋਕ ਅਰੋੜਾ ਮੌਜੂਦ ਰਹੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸੰਤਾਪ ਹੰਢਾ ਰਿਹੈ ਕਿਉਂਕਿ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਸੂਬੇ ਦੀਆਂ ਵਾਜਬ ਮੰਗਾਂ ਮੰਨਣ ਤੋਂ ਇਨਕਾਰ ਕੀਤਾ: ਸੁਖਬੀਰ ਬਾਦਲ

ਮਹਾਰਾਸ਼ਟਰ ਦੇ ਬਦਲਾਪੁਰ ‘ਚ 2 ਲੜਕੀਆਂ ਦਾ ਜਿਨਸੀ ਸ਼ੋਸ਼ਣ: ਸਕੂਲ ‘ਚ ਭੰਨਤੋੜ, ਪੱਥਰਬਾਜ਼ੀ, ਰੇਲ ਗੱਡੀਆਂ ਰੋਕੀਆਂ, ਪੁਲਿਸ ਨੇ ਕੀਤਾ ਲਾਠੀਚਾਰਜ