ਸੜਕ ‘ਤੇ ਖੜ੍ਹੇ ਟਰੱਕ ‘ਚ ਜਾ ਵੱਜੀ ਕਾਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, 3 ਗੰਭੀਰ ਜ਼ਖਮੀ

ਯੂਪੀ, 21 ਅਗਸਤ 2024 – ਯੂਪੀ ਦੇ ਇਟਾਵਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਤਿੰਨ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਮ੍ਰਿਤਕ ਅਤੇ ਜ਼ਖਮੀ ਇੱਕੋ ਪਰਿਵਾਰ ਦੇ ਸਨ। ਇਹ ਸਾਰੇ ਅਰਟਿਗਾ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਕਾਰ ਰਸਤੇ ਵਿਚ ਖੜ੍ਹੇ ਟਰੱਕ ਨਾਲ ਜਾ ਟਕਰਾਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਕਾਰ ਦੇ ਪੁਰਜ਼ੇ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਇਹ ਘਟਨਾ ਇਟਾਵਾ ਦੇ ਇਕਦਿਲ ਥਾਣਾ ਖੇਤਰ ਦੇ ਅਧੀਨ ਨੈਸ਼ਨਲ ਹਾਈਵੇਅ 19 ‘ਤੇ ਸਵੇਰੇ 7 ਵਜੇ ਦੇ ਕਰੀਬ ਵਾਪਰੀ। ਇੱਥੇ ਆਗਰਾ-ਕਾਨਪੁਰ ਹਾਈਵੇਅ ‘ਤੇ ਇੱਕ ਅਰਟਿਗਾ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਸਵਾਰ ਸੱਤ ਵਿਅਕਤੀਆਂ ‘ਚੋਂ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ ਇਹ ਅਰਟਿਗਾ ਕਾਰ ਦਿੱਲੀ ਤੋਂ ਹਮੀਰਪੁਰ ਦੇ ਮਹੋਬਾ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਸੌਂ ਜਾਣ ਕਾਰਨ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਮਰਨ ਵਾਲਿਆਂ ਵਿੱਚ ਤਿੰਨ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ ਜਦਕਿ ਜ਼ਖ਼ਮੀਆਂ ਵਿੱਚ ਇੱਕ ਔਰਤ ਅਤੇ ਦੋ ਬੱਚੇ ਸ਼ਾਮਲ ਹਨ।

ਗੰਭੀਰ ਜ਼ਖਮੀ ਹੋਣ ਕਾਰਨ ਔਰਤ ਅਤੇ ਇਕ ਲੜਕੀ ਨੂੰ ਜ਼ਿਲ੍ਹਾ ਹਸਪਤਾਲ ਤੋਂ ਸੈਫਈ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ‘ਚ ਜ਼ਖਮੀ ਹੋਏ ਜਤਿੰਦਰ ਨਾਮ ਦੇ ਬੱਚੇ ਨੇ ਦੱਸਿਆ ਕਿ ਅਸੀਂ ਆਪਣੇ ਨਾਨਕੇ ਘਰ ਜਾ ਰਹੇ ਸੀ। ਮੇਰੀ ਭੈਣ ਅਤੇ ਮੇਰੀ ਮਾਂ ਜ਼ਖਮੀ ਹਨ। ਅਸੀਂ ਸਾਰੇ ਇੱਕੋ ਪਰਿਵਾਰ ਨਾਲ ਸਬੰਧਤ ਹਾਂ। ਅੱਧਾ ਪਰਿਵਾਰ ਤਬਾਹ ਹੋ ਗਿਆ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਬਚਾਅ ਟੀਮ ਨੇ ਗੱਡੀ ਨੂੰ ਕੱਟ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਪਹੁੰਚਾਇਆ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਮਾਮਲੇ ਸਬੰਧੀ ਮੈਡੀਕਲ ਸੁਪਰਡੈਂਟ ਡਾ: ਸ਼ਿਆਮ ਚੌਧਰੀ ਨੇ ਦੱਸਿਆ ਕਿ ਇਕਦਲ ਥਾਣਾ ਖੇਤਰ ਦੇ ਅਧੀਨ ਪੈਂਦੇ ਪਿਲਖਰ ਕੋਲ ਚਾਰ ਪਹੀਆ ਵਾਹਨ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ | ਇੱਕ ਬੱਚਾ, ਇੱਕ ਲੜਕੀ ਅਤੇ ਇੱਕ ਔਰਤ ਪੂਨਮ ਗੰਭੀਰ ਜ਼ਖ਼ਮੀ ਹਨ। ਸੈਫ਼ਈ ਨੂੰ ਜ਼ਿਲ੍ਹਾ ਹਸਪਤਾਲ ਤੋਂ ਰੈਫ਼ਰ ਕਰ ਦਿੱਤਾ ਗਿਆ ਹੈ, ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋਂ ਕੱਢ ਕੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਨਿਵੇਸ਼ ਨੂੰ ਲੈ ਕੇ CM ਮਾਨ ਪਹੁੰਚੇ ਮੁੰਬਈ: ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਕਰਨਗੇ ਮੁਲਾਕਾਤ

ਪੰਜਾਬ ‘ਚ ਭਾਰਤ ਬੰਦ ਦਾ ਐਲਾਨ ਬੇਅਸਰ: ਸੁਪਰੀਮ ਕੋਰਟ ਦੇ ਫੈਸਲੇ ‘ਤੇ ਜਲੰਧਰ ‘ਚ ਬਸਪਾ ਦਾ ਪ੍ਰਦਰਸ਼ਨ, ਵਾਲਮੀਕਿ ਸਮਾਜ ਨੇ ਵੰਡੇ ਲੱਡੂ