ਅਮਰੀਕਾ ਵਿੱਚ 20 ਸਾਲ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਦਾਸਪੁਰ, 24 ਅਗਸਤ 2024 – ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਦੇ ਪਿੰਡ ਧਾਰੀਵਾਲ ਭੋਜਾਂ ਦਾ ਇੱਕ 20 ਸਾਲਾਂ ਨੌਜਵਾਨ ਯੁਵਰਾਜ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ, ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ।

ਉਸ ਦੀ ਮੌਤ ਨਾਲ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਉੱਥੇ ਹੀ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਰਿਹਾ ਹੈ। ਮਾਂ ਜੋ ਕਿ ਅਜੇ ਵੀ ਰੋ-ਰੋ ਕੇ ਆਪਣੇ ਪੁੱਤ ਨੂੰ ਬੁਲਾ ਰਹੀ ਹੈ ਉੱਥੇ ਹੀ ਮ੍ਰਿਤਕ ਯੁਵਰਾਜ ਸਿੰਘ ਦੇ ਤਾਇਆ ਅਜੀਤ ਸਿੰਘ ਰਿਸ਼ਤੇਦਾਰ ਲਖਵਿੰਦਰ ਸਿੰਘ ਸੰਦੀਪ ਸਿੰਘ ਅਤੇ ਮ੍ਰਿਤਕ ਨੌਜਵਾਨ ਦੇ ਦੇ ਦੋਸਤ ਅਨਮੋਲ ਸਿੰਘ ਵੱਲੋਂ ਸਰਕਾਰ ਅਤੇ ਐਨਆਰਆਈ ਵੀਰਾਂ ਅੱਗੇ ਅਪੀਲ ਕੀਤੀ ਕਿ ਉਹ ਯੁਵਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕਰਨ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਕਰਜ਼ਾ ਚੁੱਕ ਕੇ ਪੁੱਤਰ ਨੂੰ ਅਮਰੀਕਾ ਭੇਜਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਐਸਪੀਏ ਦੇ ਮੈਂਬਰ ਬਣੇ

ਆਮ ਆਦਮੀ ਪਾਰਟੀ ਨੇ ਪੰਜਾਬ ਲਈ ਬੁਲਾਰਿਆਂ ਦਾ ਐਲਾਨ ਕੀਤਾ