ਫਾਜ਼ਿਲਕਾ, 25 ਅਗਸਤ 2024 – ਫਾਜ਼ਿਲਕਾ ‘ਚ ਫੂਡ ਸਪਲਾਈ ਵਿਭਾਗ ਦੇ ਇਕ ਮੁਲਾਜ਼ਮ ਦੀ 10 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ, ਜਦੋਂ ਇਸ ਗੱਲ ਦਾ ਪਤਾ ਲਾਟਰੀ ਏਜੰਟ ਨੂੰ ਲੱਗਾ ਤਾਂ ਉਸ ਨੇ ਟਿਕਟ ਖਰੀਦਣ ਵਾਲੇ ਨੂੰ ਫੋਨ ਕੀਤਾ, ਪਰ ਉਸ ਨੇ ਲਾਟਰੀ ਏਜੰਟ ‘ਤੇ ਯਕੀਨ ਨਹੀਂ ਕੀਤਾ ਅਤੇ ਆਖਿਰਕਾਰ ਲਾਟਰੀ ਏਜੰਟ ਮਠਿਆਈ ਦਾ ਡੱਬਾ ਲੈ ਕੇ ਘਰ ਪਹੁੰਚ ਗਿਆ, ਜਿਸ ਤੋਂ ਬਾਅਦ ਸਰਕਾਰੀ ਮੁਲਾਜ਼ਮ ਨੂੰ ਯਕੀਨ ਹੋਇਆ ਕਿ ਉਹ 10 ਲੱਖ ਰੁਪਏ ਦਾ ਮਾਲਕ ਬਣ ਗਿਆ ਹੈ।
ਫੂਡ ਸਪਲਾਈ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਰਾਕੇਸ਼ ਕੁਮਾਰ ਵਾਸੀ ਕੈਂਟ ਰੋਡ ਫਾਜ਼ਿਲਕਾ ਨੇ ਦੱਸਿਆ ਕਿ ਉਹ ਫੂਡ ਸਪਲਾਈ ਵਿਭਾਗ ਵਿੱਚ ਤਾਇਨਾਤ ਹੈ। ਉਸ ਦੀ ਪਤਨੀ ਤੇਜਸ਼ਵੀ ਪਿੰਡ ਬਨਵਾਲਾ ਦੇ ਸਰਕਾਰੀ ਸਕੂਲ ਵਿੱਚ ਅਧਿਆਪਕ ਹੈ, ਉਹ 2007 ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਹੀ ਹੈ, ਉਹ ਕਈ ਵਾਰ ਦੋ-ਤਿੰਨ ਹਜ਼ਾਰ ਰੁਪਏ ਤੱਕ ਦੇ ਇਨਾਮ ਜਿੱਤ ਚੁੱਕੀ ਹੈ, ਪਰ ਉਸ ਨੂੰ ਆਸ ਸੀ ਕਿ ਇੱਕ ਦਿਨ ਉਹ ਜ਼ਰੂਰ ਜਿੱਤੇਗੀ। ਹੁਣ ਇਸ ਵਾਰ ਉਸ ਨੂੰ ਰਾਖੀ ਬੰਪਰ ਪੰਜਾਬ ਰਾਜ ਤੋਂ 10 ਲੱਖ ਰੁਪਏ ਦਾ ਇਨਾਮ ਮਿਲਿਆ ਹੈ।
ਉਸ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਲਾਟਰੀ ਏਜੰਟ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੇ 10 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ, ਪਰ ਉਸ ਨੂੰ ਯਕੀਨ ਨਹੀਂ ਆਇਆ, ਆਖਰਕਾਰ ਲਾਟਰੀ ਏਜੰਟ ਉਸ ਨੂੰ ਵਧਾਈ ਦੇਣ ਲਈ ਬਾਜ਼ਾਰ ਤੋਂ ਮਠਿਆਈ ਦਾ ਡੱਬਾ ਲੈ ਕੇ ਉਸ ਦੇ ਘਰ ਪਹੁੰਚ ਗਿਆ। ਜਿਸ ਤੋਂ ਬਾਅਦ ਉਸ ਨੂੰ ਯਕੀਨ ਹੋ ਗਿਆ ਕਿ ਉਸ ਨੇ 10 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ।
ਲਾਟਰੀ ਏਜੰਟ ਖਜਾਨ ਚੰਦ ਵਰਮਾ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ ਤੋਂ ਸੜਕਾਂ ‘ਤੇ ਲੋਕਾਂ ਨੂੰ ਟਿਕਟਾਂ ਵੇਚ ਰਿਹਾ ਹੈ। ਰਾਕੇਸ਼ ਕੁਮਾਰ ਪਿਛਲੇ ਕਾਫੀ ਸਮੇਂ ਤੋਂ ਲਾਟਰੀ ਦੀ ਟਿਕਟ ਖਰੀਦਦਾ ਆ ਰਿਹਾ ਸੀ, ਉਸ ਨੇ ਦੱਸਿਆ ਕਿ ਉਸ ਨੇ ਜਦੋਂ ਵੀ ਲਾਟਰੀ ਦੀ ਟਿਕਟ ਖਰੀਦੀ ਤਾਂ ਉਸ ਨੇ ਅੱਜ ਟਿਕਟ ਨਾਬਰ 872978 ‘ਤੇ ਕਰੀਬ 10 ਲੱਖ ਰੁਪਏ ਦਾ ਇਨਾਮ ਜਿੱਤਿਆ ਹੈ।