ਜਲੰਧਰ ‘ਚ ਸਾਈਬਰ ਫਰਾਡ ਗਿਰੋਹ ਕਾਬੂ: ਪੁਲਿਸ ਨੇ 5 ਕੀਤੇ ਗ੍ਰਿਫਤਾਰ, 19 ਬੈਂਕ ਖਾਤੇ ਕੀਤੇ ਸੀਜ

  • ਹਰਿਆਣਾ-ਯੂਪੀ-ਹਿਮਾਚਲ-ਬੰਗਾਲ-ਕਰਨਾਟਕ ਤੋਂ ਚੱਲ ਰਿਹਾ ਸੀ ਨੈੱਟਵਰਕ

ਜਲੰਧਰ, 25 ਅਗਸਤ 2024 – ਜਲੰਧਰ ਕਮਿਸ਼ਨਰੇਟ ਪੁਲਸ ਨੇ ਸਾਈਬਰ ਕਰਾਈਮ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਨੇ 5 ਰਾਜਾਂ ਦੇ ਕਰੀਬ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜੋ ਭੋਲੇ ਭਾਲੇ ਲੋਕਾਂ ਨੂੰ ਫੋਨ ਕਰਕੇ ਸਾਈਬਰ ਅਪਰਾਧਾਂ ਵਿੱਚ ਫਸਾਉਂਦਾ ਸੀ। ਇਸ ਬਹੁ-ਰਾਜੀ ਗਿਰੋਹ ਵੱਲੋਂ 61 ਸਾਈਬਰ ਧੋਖਾਧੜੀਆਂ ਕੀਤੀਆਂ ਗਈਆਂ ਸੀ। ਮੁਲਜ਼ਮਾਂ ਦਾ ਇਹ ਨੈੱਟਵਰਕ 6 ਰਾਜਾਂ ਵਿੱਚ ਫੈਲਿਆ ਹੋਇਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦਰਜਨਾਂ ਏਟੀਐਮ ਕਾਰਡ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੁਲਜ਼ਮਾਂ ਕੋਲੋਂ 19 ਬੈਂਕ ਖਾਤੇ ਜ਼ਬਤ ਕੀਤੇ ਹਨ। ਜਿਸ ਦੀ ਡਿਟੇਲਿੰਗ ਕੀਤੀ ਜਾ ਰਹੀ ਹੈ। ਕਿਉਂਕਿ ਧੋਖਾਧੜੀ ਤੋਂ ਬਾਅਦ ਉਕਤ ਮੁਲਜ਼ਮਾਂ ਵੱਲੋਂ ਉਕਤ ਪੈਸੇ ਇਨ੍ਹਾਂ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਰਹੇ ਸਨ। ਇਨ੍ਹਾਂ ਖਾਤਿਆਂ ‘ਚ ਪਿਛਲੇ 61 ਫਰਾਡਾਂ ਦਾ ਪੈਸਾ ਵੀ ਜਮ੍ਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਸਿਟੀ ਪੁਲਿਸ ਮੁਲਜ਼ਮਾਂ ਤੋਂ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮਾਂ ਦਾ ਨੈੱਟਵਰਕ 6 ਰਾਜਾਂ ਵਿੱਚ ਫੈਲਿਆ ਹੋਇਆ ਹੈ। ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਕਰਨਾਟਕ ਸਭ ਤੋਂ ਪਹਿਲਾਂ ਹਨ। ਮੁਲਜ਼ਮਾਂ ਦੇ ਸਾਥੀ ਸਾਰੇ ਰਾਜਾਂ ਵਿੱਚ ਫੈਲੇ ਹੋਏ ਹਨ। ਮੁਲਜ਼ਮ ਭੋਲੇ-ਭਾਲੇ ਲੋਕਾਂ ਦੇ ਬੈਂਕ ਖਾਤੇ ਖੋਲ੍ਹਦੇ ਫੇਰ ਉਨ੍ਹਾਂ ਹੀ ਖਾਤਿਆਂ ‘ਚ ਪੈਸੇ ਮੰਗਵਾ ਕੇ ਹੇਰਾਫੇਰੀ ਕਰਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਾਜ਼ਿਲਕਾ ‘ਚ ਸਰਕਾਰੀ ਮੁਲਾਜ਼ਮ ਦੀ ਨਿੱਕਲੀ 10 ਲੱਖ ਦੀ ਲਾਟਰੀ, ਫੋਨ ਕਾਲ ‘ਤੇ ਨਹੀਂ ਹੋਇਆ ਯਕੀਨ, ਲਾਟਰੀ ਏਜੰਟ ਪਹੁੰਚਿਆ ਘਰ

ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ