ਵਾਸ਼ਿੰਗਟਨ, 7 ਜਨਵਰੀ 2021 – ਟਵਿੱਟਰ ਦੁਆਰਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਾਤੇ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਫੇਸਬੁੱਕ ਨੇ ਵੀ ਟਰੰਪ ਦਾ ਖਾਤਾ ਬੰਦ ਕਰ ਦਿੱਤਾ ਹੈ। ਐਸੋਸੀਏਟਡ ਪ੍ਰੈਸ ਦੀ ਇਕ ਰਿਪੋਰਟ ਦੇ ਅਨੁਸਾਰ ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਟਰੰਪ ਦੇ ਸਮਰਥਕਾਂ ਨੇ ਕੈਪੀਟਲ ਦੇ ਅਹਾਤੇ ਦੇ ਬਾਹਰ ਪ੍ਰਦਰਸ਼ਨ ਕਰਨਾ ਸ਼ੁਰੂ ਕੀਤਾ ਅਤੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ।
ਟਵਿੱਟਰ ਨੇ ਉਹਨਾਂ ਦਾ ਅਕਾਊਂਟ 12 ਘੰਟੇ ਲਈ ਬਲਾਕ ਕਰ ਦਿੱਤਾ ਹੈ। ਟਵਿੱਟਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਟਰੰਪ ਨੇ ਚੋਣਾਂ ਨੂੰ ਲੈ ਕੇ ਭੜਕਾਊ ਗੱਲਾਂ ਜਾਰੀ ਰੱਖੀਆਂ ਤਾਂ ਉਹਨਾਂ ਦਾ ਅਕਾਊਂਟ ਪੱਕੇ ਤੌਰ ‘ਤੇ ਬਲਾਕ ਕਰ ਦਿੱਤਾ ਜਾਵੇਗਾ। ਇਸ ਤੋਂ ਬਿਨਾਂ ਟਰੰਪ ਨੇ ਇਹਨਾਂ ਝੜਪਾਂ ਦੀਆਂ ਵੀਡੀਓ ਫੇਸਬੁੱਕ ‘ਤੇ ਵੀ ਪਾਈਆਂ ਸਨ। ਜਿਸ ਤੋਂ ਬਾਅਦ ਫੇਸਬੁੱਕ ਇਹਨਾਂ ਵੀਡੀਓ ਨੂੰ ਹਟਾ ਦਿੱਤਾ ਅਤੇ ਟਰੰਪ ਦਾ ਖਾਤਾ ਮੁਅੱਤਲ ਕਰ ਦਿੱਤਾ।