ਲੁਧਿਆਣਾ, 3 ਸਤੰਬਰ 2024 – ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 35 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਕਰੀਬ 1 ਵਜੇ ਜਲੰਧਰ ਬਾਈਪਾਸ ਨੇੜੇ ਵਾਪਰਿਆ। ਜਿੱਥੇ ਕਿ ਜਿਵੇਂ ਹੀ ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚੀ ਤਾਂ ਹਾਈਵੇਅ ‘ਤੇ ਅਚਾਨਕ ਪਲਟ ਗਈ। ਜਿਸ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬੱਸ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਬਾਈਪਾਸ ਨੇੜੇ ਬੱਸ ਦਾ ਇੱਕ ਟਾਇਰ ਪੰਕਚਰ ਹੋ ਗਿਆ। ਜਿਸ ਕਾਰਨ ਬੱਸ ਪਲਟ ਗਈ। ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।