- ਪਹਿਲਾਂ ਦਿੱਲੀ ਸਰਕਾਰ ਕੋਲ ਸੀ ਅਧਿਕਾਰ
ਨਵੀਂ ਦਿੱਲੀ, 4 ਸਤੰਬਰ 2024 – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਉਪ ਰਾਜਪਾਲ (ਐਲਜੀ) ਦੀਆਂ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ LG ਰਾਜਧਾਨੀ ਵਿੱਚ ਅਥਾਰਟੀ, ਬੋਰਡ, ਕਮਿਸ਼ਨ ਜਾਂ ਵਿਧਾਨਕ ਸੰਸਥਾ ਦਾ ਗਠਨ ਕਰ ਸਕੇਗਾ। ਇਸ ਤੋਂ ਇਲਾਵਾ ਉਹ ਇਨ੍ਹਾਂ ਸਾਰੀਆਂ ਬਾਡੀਜ਼ ਵਿੱਚ ਮੈਂਬਰ ਵੀ ਨਿਯੁਕਤ ਕਰ ਸਕਣਗੇ। ਗ੍ਰਹਿ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਫੈਸਲਾ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਐਕਟ, 1991 ਦੇ ਤਹਿਤ ਲਿਆ ਗਿਆ ਹੈ।
ਪਹਿਲਾਂ ਇਹ ਅਧਿਕਾਰ ਦਿੱਲੀ ਸਰਕਾਰ ਕੋਲ ਸਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਨੇ ਦਿੱਲੀ ਲਈ ਸੰਸਦ ਵੱਲੋਂ ਬਣਾਏ ਕਾਨੂੰਨਾਂ ਤਹਿਤ ਉਪ ਰਾਜਪਾਲ ਦੀ ਨਿਯੁਕਤੀ ਦਾ ਅਹਿਮ ਫੈਸਲਾ ਲਿਆ ਹੈ।
ਕੇਂਦਰ ਸਰਕਾਰ ਦੇ ਦਖਲ ਤੋਂ ਬਾਅਦ ਦਿੱਲੀ ਨਗਰ ਨਿਗਮ (ਐਮਸੀਡੀ) ਦੀਆਂ 12 ਵਾਰਡ ਕਮੇਟੀਆਂ ਦੀਆਂ ਚੋਣਾਂ ਅੱਜ ਹੀ ਹੋਣਗੀਆਂ। ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਦੇ ਨਿਰਦੇਸ਼ਾਂ ‘ਤੇ, ਐਮਸੀਡੀ ਕਮਿਸ਼ਨਰ ਅਸ਼ਵਨੀ ਕੁਮਾਰ ਨੇ ਸਾਰੀਆਂ ਵਾਰਡ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤੇ ਹਨ। ਉਨ੍ਹਾਂ ਨੇ MCD ਦੇ ਸਾਰੇ ਜ਼ੋਨਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਬਣਾਇਆ ਹੈ।
ਇਸ ਤੋਂ ਪਹਿਲਾਂ ਮੇਅਰ ਸ਼ੈਲੀ ਓਬਰਾਏ ਨੇ ਵਾਰਡ ਕਮੇਟੀਆਂ ਦੀ ਚੋਣ ਪ੍ਰਕਿਰਿਆ ‘ਤੇ ਸਵਾਲ ਖੜ੍ਹੇ ਕਰਦਿਆਂ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ | ਇਸ ਦੌਰਾਨ ਕੇਂਦਰ ਸਰਕਾਰ ਨੇ ਉਪ ਰਾਜਪਾਲ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਨ ਦਾ ਅਧਿਕਾਰ ਦਿੱਤਾ ਹੈ।
ਦਰਅਸਲ, ਚੋਣਾਂ ਕਰਵਾਉਣ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 30 ਅਗਸਤ ਨੂੰ ਖਤਮ ਹੋ ਗਈ ਸੀ। ਐਮਸੀਡੀ ਕਮਿਸ਼ਨਰ ਅਸ਼ਵਨੀ ਕੁਮਾਰ ਨੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਨਿਯੁਕਤੀ ਲਈ ਫਾਈਲ ਭੇਜੀ ਸੀ, ਪਰ ਮੇਅਰ ਸ਼ੈਲੀ ਓਬਰਾਏ ਨੇ ਨਿਯੁਕਤੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।