ਪੰਜਾਬ-ਚੰਡੀਗੜ੍ਹ ‘ਚ ਮੌਨਸੂਨ ਸਰਗਰਮ: ਅੱਜ ਵੀ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 4 ਸਤੰਬਰ 2024 – ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੰਸ਼ਿਕ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਦੇ 28 ਸ਼ਹਿਰਾਂ ਵਿੱਚ ਸਵੇਰੇ 8 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਕਈ ਇਲਾਕਿਆਂ ‘ਚ ਮੀਂਹ ਪਿਆ ਹੈ। ਇਸ ਦੇ ਨਾਲ ਹੀ ਹੁਣ 15 ਸ਼ਹਿਰਾਂ ਵਿੱਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਮਾਣਾ, ਪਟਿਆਲਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਲਹਿਰਾ, ਸੁਨਾਮ, ਸੰਗਰੂਰ, ਮੂਨਕ, ਪੱਤਣ, ਅਮਲੋਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਸੂਬੇ ਦੇ 7 ਜ਼ਿਲਿਆਂ ‘ਚ ਚੰਗੀ ਬਾਰਿਸ਼ ਹੋਈ। ਇਸ ਦੌਰਾਨ ਚੰਡੀਗੜ੍ਹ ਵਿੱਚ 2.2 ਮਿਲੀਮੀਟਰ, ਲੁਧਿਆਣਾ ਵਿੱਚ 33.0 ਮਿਲੀਮੀਟਰ, ਪਟਿਆਲਾ ਵਿੱਚ 11.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 4.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਜਲੰਧਰ ਵਿੱਚ 15.5 ਮਿਲੀਮੀਟਰ, ਰੋਪੜ ਵਿੱਚ 3.5 ਮਿਲੀਮੀਟਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 52.0 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਰਜੀ ਕਰ ਦੇ ਸਾਬਕਾ ਪ੍ਰਿੰਸੀਪਲ ਨੂੰ ਥੱਪੜ ਮਾਰਨ ਦੀ ਕੋਸ਼ਿਸ਼: ਲੋਕਾਂ ਨੇ ਲਾਏ ਚੋਰ-ਚੋਰ ਦੇ ਨਾਅਰੇ

ਹਰਿਆਣਾ ‘ਚ ਕਾਂਗਰਸ-ਆਪ ਇਕੱਠੇ ਲੜ ਸਕਦੇ ਨੇ ਚੋਣ: ਰਾਹੁਲ ਨੇ ਗਠਜੋੜ ਲਈ 4 ਮੈਂਬਰੀ ਕਮੇਟੀ ਬਣਾਈ