ਫਾਜ਼ਿਲਕਾ, 5 ਸਤੰਬਰ 2024 – ਫਾਜ਼ਿਲਕਾ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਐਸਐਸਪੀ ਨੇ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਦਫ਼ਤਰ ਵਿੱਚ ਬੁਲਾਇਆ ਜੋ ਨਸ਼ੇ ਦੇ ਆਦੀ ਸਨ ਅਤੇ ਜਿਨ੍ਹਾਂ ਨੇ ਹੁਣ ਨਸ਼ਾ ਛੱਡ ਦਿੱਤਾ ਹੈ, ਜਿਨ੍ਹਾਂ ਨਾਲ ਐਸਐਸਪੀ ਨੇ ਨਾ ਸਿਰਫ਼ ਚਾਹ ਦਾ ਕੱਪ ਸਾਂਝਾ ਕੀਤਾ ਸਗੋਂ ਉਨ੍ਹਾਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੀ ਅਪੀਲ ਕੀਤੀ, ਇੰਨਾ ਹੀ ਨਹੀਂ ਐਸਐਸਪੀ ਨੇ ਇਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ।
ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਿਸ਼ਨ ਮੈਨੇਜਰ ਫਾਜ਼ਿਲਕਾ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਕਰ ਰਹੇ ਡਾ: ਮੀਨਾਕਸ਼ੀ ਗੁਪਤਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ, ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਦੇ ਨਾਲ ਡਾਕਟਰਾਂ ਅਤੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਜਿਹੜੇ ਨੌਜਵਾਨ ਪਹਿਲਾਂ ਨਸ਼ੇ ਦੇ ਆਦੀ ਸਨ ਅਤੇ ਹੁਣ ਨਸ਼ਾ ਛੱਡ ਚੁੱਕੇ ਹਨ, ਉਨ੍ਹਾਂ ਨੂੰ ਵੀ ਐਸਐਸਪੀ ਦਫ਼ਤਰ ਬੁਲਾਇਆ ਗਿਆ।
ਐਸ.ਐਸ.ਪੀ ਨੇ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੇ ਦੋਸਤਾਂ ਨੂੰ ਨਸ਼ਾ ਛੱਡਣ ਲਈ ਜਾਗਰੂਕ ਕਰਨ ਇਸ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।