ਅੰਮ੍ਰਿਤਸਰ, 5 ਸਤੰਬਰ, 2024: ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਪਹੁੰਚੇ। ਉਹ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਇਸ ਉਪਰੰਤ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਆਪਣਾ ਸਪਸ਼ਟੀਕਰਨ ਸੌਂਪਿਆ। ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਬਾਦਲ ਸਰਕਾਰ ਵਿਚ ਮੰਤਰੀ ਰਹੇ 17 ਆਗੂਆਂ ਨੂੰ ਆਪੋ ਆਪਣਾ ਸਪਸ਼ਟੀਕਰਨ 15 ਦਿਨਾਂ ਵਿਚ ਦੇਣ ਦੀ ਹਦਾਇਤ ਕੀਤੀ ਸੀ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਨਾਲ ਪੰਜ ਹੋਰ ਸਾਬਕਾ ਕੈਬਨਟ ਮੰਤਰੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਆਪਣਾ ਸਪਸ਼ਟੀਕਰਨ ਦੇ ਦਿੱਤਾ ਗਿਆ ਸੀ ਅਤੇ ਅੱਜ ਮਾਝੇ ਦੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਵੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਏ ਅਤੇ ਉਹਨਾਂ ਵੱਲੋਂ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਗਿਆ ਹੈ।
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਖੁਦ ਹੀ ਆਪ ਜੀ (ਪੱਤਰਕਾਰਾਂ) ਦੇ ਮੂੰਹ ਵਿੱਚੋਂ ਉਹਨਾਂ ਨੂੰ ਬਾਗੀ ਅਕਾਲੀ ਕਹਾਇਆ ਜਾ ਰਿਹਾ ਹੈ। ਇਸ ਦਾ ਮਤਲਬ ਉਹ ਅਕਾਲੀ ਨਹੀਂ ਹਨ। ਅੱਗੇ ਬੋਲਦੇ ਨੇ ਕਿਹਾ ਕਿ ਉਹ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਆਪਣਾ ਸਿਰ ਨਿਵਾਉਂਦੇ ਹਨ ਅਤੇ ਨਵਾਉਂਦੇ ਰਹਿਣਗੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਫੈਸਲਾ ਸਾਹਮਣੇ ਆਵੇਗਾ ਉਹ ਸਵਾਗਤ ਜਰੂਰ ਕਰਨਗੇ। ਉਹਨਾਂ ਨੇ ਕਿ ਬੋਲਦੇ ਹੋਏ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਕਿ ਪੰਜਾਬ ਦੇ ਭਲੇ ਦੀ ਗੱਲ ਕਰ ਸਕਦਾ ਹੈ।
ਇੱਥੇ ਦੱਸਣਯੋਗ ਹੈ ਕਿ 2007 ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਜਿੱਥੋਂ ਬਾਅਦ ਸਿਰਸਾ ਵਾਲੇ ਸਾਧ ਨੂੰ ਮਾਫੀ ਦੇਣ ਦੀ ਗੱਲ ਕੀਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਹੀ ਸ਼੍ਰੋਮਣੀ ਅਕਾਲੀ ਦਲ ਨਘਾਰ ਵੱਲ ਜਾਂਦੀ ਹੋਈ ਨਜ਼ਰ ਆ ਰਹੀ ਸੀ ਅਤੇ 2024 ਦੇ ਵਿੱਚ ਅਕਾਲੀ ਦਲ ਦੀ ਵੋਟ ਪਰਸੈਂਟ ਘੱਟ ਕੇ ਸਿਰਫ 08 % ਹੀ ਰਹਿ ਗਈ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਨੇਤਾਵਾਂ ਵੱਲੋਂ ਸੁਖਬੀਰ ਸਿੰਘ ਬਾਦਲ ਉਤੇ ਠੇਕਰਾ ਪਾਂਦੇ ਹੋਏ ਉਹਨਾਂ ਨੂੰ ਬਹਿਬਲ ਕਲਾਂ ਗੋਲੀਕਾਂਡ ਦਾ ਦੋਸ਼ੀ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਿੱਤਾ ਗਿਆ ਜਿਸ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਇਹਨਾਂ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ। ਜਿਸ ਤੋਂ ਬੱਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਨੇਤਾਵਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਸਾਬਕਾ ਕੈਬਨਿਟ ਮੰਤਰੀਆਂ ਦੇ ਖਿਲਾਫ ਸ਼ਿਕਾਇਤ ਕੀਤੀ ਗਈ ਸੀ।