ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕੀਤੀ: ਕੁੱਝ ਦਿਨ ਪਹਿਲਾਂ ਹੀ ‘ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ’ ਦਾ ਬਣਾਇਆ ਸੀ ਸਲਾਹਕਾਰ

ਚੰਡੀਗੜ੍ਹ, 8 ਸਤੰਬਰ 2024 – ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਉਨ੍ਹਾਂ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ। ਸਲਾਹਕਾਰ ਨਿਯੁਕਤ ਕਰਨ ਤੋਂ ਬਾਅਦ ਨਕੋਦਰ ਪੁਲੀਸ ਗੋਲੀ ਕਾਂਡ ਵਿੱਚ ਉਸ ’ਤੇ ਸਵਾਲ ਉਠਾਏ ਗਏ ਸਨ।

ਹਾਲਾਂਕਿ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ‘ਚ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਾਲਾਂ ਪੁਰਾਣੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਦੀ ਤਰਫੋਂ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਆ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ।

ਦਰਬਾਰਾ ਸਿੰਘ ਗੁਰੂ ਨੂੰ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਨੇ ਕਾਰਜਕਾਰੀ ਪ੍ਰਧਾਨ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਸੀ। ਪਰ ਵਿਰੋਧੀ ਪਾਰਟੀਆਂ ਅਤੇ ਆਲੋਚਕਾਂ ਨੇ ਇਸ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਤੌਰ ਤਰੀਕਿਆਂ ਨੂੰ ਸੁਧਾਰਨ ਲਈ ਤਿਆਰ ਨਹੀਂ ਹੈ। ਨਾਲ ਹੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਅਕਾਲੀ ਦਲ ਨੇ ਉਨ੍ਹਾਂ ਦੀ ਨਿਯੁਕਤੀ ਵਾਪਸ ਲੈ ਲਈ ਹੈ।

ਦਰਬਾਰਾ ਸਿੰਘ ਗੁਰੂ ਨੇ 1986 ਦੇ ਨਕੋਦਰ ਪੁਲਿਸ ਕੇਸ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਅਕਾਲੀ ਦਲ ਨੂੰ ਬਦਨਾਮ ਕਰਨ ‘ਤੇ ਤੁਲੀਆਂ ਹੋਈਆਂ ਹਨ। 1986 ਵਿੱਚ ਪੁਲਿਸ ਗੋਲੀਬਾਰੀ ਦੇ ਕੇਸ ਦੌਰਾਨ ਉਹ (ਦਰਬਾਰਾ ਸਿੰਘ ਗੁਰੂ) ਜਲੰਧਰ ਵਿੱਚ ਏਡੀਸੀ ਸੀ ਅਤੇ ਇਸ ਕੇਸ ਵਿੱਚ ਗੋਲੀ ਚਲਾਉਣ ਦਾ ਹੁਕਮ ਦੇਣ ਵਿੱਚ ਉਸਦੀ ਕੋਈ ਭੂਮਿਕਾ ਨਹੀਂ ਸੀ। ਅਕਾਲੀ ਆਗੂ ਨੇ ਕਿਹਾ ਕਿ ਇਹ ਮੁੱਦਾ ਹੁਣ 38 ਸਾਲਾਂ ਬਾਅਦ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਕੋਈ ਚੋਣ ਲੜਦੇ ਹਨ ਜਾਂ ਕਿਸੇ ਪ੍ਰਮੁੱਖ ਅਹੁਦੇ ‘ਤੇ ਨਿਯੁਕਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਇਹ ਮਾਮਲਾ ਸਾਹਮਣੇ ਲਿਆਂਦਾ ਜਾਂਦਾ ਹੈ। ਇਸ ਮਾਮਲੇ ‘ਚ ਕੋਈ ਡੂੰਘੀ ਸਾਜ਼ਿਸ਼ ਰਚੀ ਗਈ ਹੈ, ਜਿਸ ਦਾ ਖੁਲਾਸਾ ਸਮਾਂ ਆਉਣ ‘ਤੇ ਹੋਵੇਗਾ।

ਦਰਬਾਰਾ ਸਿੰਘ ਗੁਰੂ ਸਾਬਕਾ ਆਈ.ਏ.ਐਸ. ਅਫਸਰ ਹਨ। ਉਹ 2007 ਤੋਂ 2011 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਪ੍ਰਮੁੱਖ ਸਕੱਤਰ ਰਹੇ ਹਨ। ਆਈਏਐਸ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਹ ਸਰਗਰਮ ਸਿਆਸਤ ਵਿੱਚ ਆਏ ਅਤੇ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਭਦੌੜ ਅਤੇ ਬੱਸੀ ਪਠਾਣਾਂ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ ਪਰ ਹਾਰ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਲੀਆ ਭੱਟ ਨੂੰ ਪੈਪਰਾਜ਼ੀ ‘ਤੇ ਗੁੱਸਾ ਆਇਆ: ਬਿਲਡਿੰਗ ‘ਚ ਪਿੱਛੇ ਆਉਣ ‘ਤੇ ਕਿਹਾ – ‘ਤੁਸੀਂ ਇੱਥੇ ਕੀ ਕਰ ਰਹੇ ਹੋ, ਇਹ ਪ੍ਰਾਈਵੇਟ ਸਪੇਸ ਹੈ’

ਪੰਜਾਬ ‘ਚ 4 ਸਾਲਾਂ ਬਾਅਦ ਮਹਿੰਗਾ ਹੋਇਆ ਬੱਸ ਸਫ਼ਰ: ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ