ਗੁਰਦਾਸਪਰ, 9 ਸਤੰਬਰ 2024 – ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੰਦਿਆਂ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਵਿਆਹ ਪੁਰਬ ਸਮਾਗਮ ਵਿਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਤੇ ਆਵਾਜਾਈ ਸਮੇਤ ਵੱਖ ਵੱਖ ਵਿਭਾਗਾਂ ਵਲੋਂ ਪੂਰੀ ਮਿਹਨਤ ਲਗਨ ਤੇ ਸੇਵਾ ਭਾਵਨਾ ਨਾਲ ਦਿਨ ਰਾਤ ਕਾਰਜ ਕੀਤੇ ਜਾ ਰਹੇ ਹਨ।ਪ੍ਰਸ਼ਾਸਨ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗਾ। ਉਨਾਂ ਸਮੂਹ ਸੰਗਤਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹੇ ਜਾਣਗੇ।