ਜਲੰਧਰ, 9 ਸਤੰਬਰ 2024 – ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵੰਸ਼ਦੀਪ ਸਿੰਘ ਵਾਸੀ ਪਿੰਡ ਗਿੱਦੜ ਪਿੰਡੀ ਲੋਹੀਆਂ ਖਾਸ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਸਿਰਫ਼ 19 ਸਾਲ ਸੀ, ਜੋ ਪੜ੍ਹਾਈ ਲਈ ਇੰਗਲੈਂਡ ਗਿਆ ਹੋਇਆ ਸੀ।
ਪਿੰਡ ਗਿੱਦੜਪਿੰਡੀ ਦਾ ਰਹਿਣ ਵਾਲਾ ਗੁਰਵੰਸ਼ਦੀਪ ਸਿੰਘ ਮੱਧ ਵਰਗ ਪਰਿਵਾਰ ਨਾਲ ਸੰਬੰਧਿਤ ਸੀ। ਉਹ ਆਪਣੇ ਸੁਨਹਿਰੇ ਭਵਿੱਖ ਲਈ ਇੰਗਲੈਂਡ ਗਿਆ ਸੀ। ਪਰ ਬੀਤੇ ਕੱਲ੍ਹ ਉਸ ਦੀ ਉੱਥੇ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਨੂੰ ਗੁਰਵੰਸ਼ਦੀਪ ਦੀ ਮੌਤ ਦੀ ਸੂਚਨਾ ਦਿੱਤੀ ਗਈ। ਗੁਰਵੰਸ਼ਦੀਪ ਸਿੰਘ 13 ਜੁਲਾਈ ਨੂੰ ਭਾਰਤ ਤੋਂ ਇੰਗਲੈਂਡ ਗਿਆ ਸੀ ਅਤੇ 14 ਜੁਲਾਈ ਨੂੰ ਇੰਗਲੈਂਡ ਪਹੁੰਚਿਆ ਸੀ।
ਪਰਿਵਾਰ ਨੇ ਦੱਸਿਆ ਕਿ ਗੁਰਵੰਸ਼ਦੀਪ ਨੂੰ ਬ੍ਰੇਨ ਹੈਮਰੇਜ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਭਾਰਤ ਸਰਕਾਰ ਅਤੇ ਸੰਸਥਾਵਾਂ ਨੂੰ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ।