ਇਕ ਕਰੋੜ ਦੀ ਫਿਰੋਤੀ ਨੂੰ ਲੈ ਕੇ ਗੈਸ ਏਜੰਸੀ ਮਾਲਕ ਦੇ ਘਰ ‘ਤੇ ਚੱਲੀਆਂ ਗੋਲੀਆਂ, ਘਟਨਾ CCTV ‘ਚ ਕੈਦ

  • CCTV ਵਿੱਚ ਦੋ ਮੋਟਰਸਾਈਕਲ ਸਵਾਰ ਗੋਲੀਆਂ ਚਲਾਉਂਦੇ ਆਏ ਨਜ਼ਰ

ਬਟਾਲਾ (ਗੁਰਦਾਸਪੁਰ), 10 ਸਤੰਬਰ 2024 – ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਜ਼ਿਲਾ ਬਟਾਲਾ ਵਿੱਚ ਫਿਰੋਤੀ ਨੂੰ ਲੈ ਕੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਸ਼ਾਹਪੁਰ ਜਾਜਨ ਤੋ ਸਾਹਮਣੇ ਆਈ ਹੈ ਜਿੱਥੋਂ ਦੇ ਇੱਕ ਗੈਸ ਏਜੰਸੀ ਦੇ ਮਾਲਕ ਕੋਲੋਂ ਬੀਤੀ 8 ਸਤੰਬਰ ਦੀ ਰਾਤ ਨੂੰ ਹੈਰੀ ਚੱਠਾ ਦੇ ਨਾਮ ਤੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਤੇ ਫਰੋਤੀ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਦੇ ਚਲਦਿਆਂ ਕੱਲ ਏਜੰਸੀ ਦੇ ਮਾਲਕ ਜਸਪਾਲ ਸਿੰਘ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਲਿਖਤੀ ਦਰਖਾਸਤ ਦਿੱਤੀ ਗਈ ।ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਸੀ ਕਿ ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਏਜੰਸੀ ਦੇ ਮਾਲਕ ਦੇ ਘਰ ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਵਾਰਦਾਤ ਦੀ ਘਟਨਾ ਘਰ ਵਿੱਚ ਲੱਗੇ ਸੀਸੀ ਟੀਵੀ ਕੈਮਰੇ ਵਿੱਚ ਕੈਦ ਹੋਈ ਹੈ।

ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏਜੰਸੀ ਦੇ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ 8 ਸਤੰਬਰ ਦੀ ਰਾਤ ਨੂੰ ਉਹਨਾਂ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਤੋਂ ਕਾਲ ਰਾਹੀਂ ਹੈਰੀ ਚੱਠਾ ਨਾਮਕ ਵਿਅਕਤੀ ਵੱਲੋਂ ਇਕ ਕਰੋੜ ਰੁਪਏ ਫਰੋਤੀ ਦੀ ਮੰਗ ਕੀਤੀ ਗਈ ਤੇ ਫਰੋਤੀ ਨਾਂ ਦੀ ਸੂਰਤ ਵਿੱਚ ਪਰਿਵਾਰ ਨੂੰ ਜਾਨੋ ਮਾਨ ਦੀ ਧਮਕੀ ਦਿੱਤੀ ਗਈ ਤਾਂ ਮੇਰੇ ਵੱਲੋਂ ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਲਿਖਤੀ ਦਰਖਾਸਤ ਦਿੱਤੀ ਗਈ ਪਰ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਸਨ ਅੱਜ ਲੰਘੀ ਰਾਤ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ 11 ਵਜੇ ਮੇਰੇ ਘਰ ਦੇ ਮੇਨ ਗੇਟ ਦੇ ਉੱਪਰ ਕਰੀਬ ਛੇ ਰਾਊਂਡ ਫਾਇਰ ਕਰਕੇ ਗੇਟ ਨੂੰ ਛਲਨੀ ਕਰ ਦਿੱਤਾ। ਉਨਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ ਤੇ ਮੌਕੇ ਤੇ ਡੀਐਸਪੀ ਡੇਰਾ ਬਾਬਾ ਨਾਨਕ ਸਮੇਤ ਪੁਲਿਸ ਪਾਰਟੀ ਵੱਲੋਂ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਨ ਉਪਰੰਤ ਛੇ ਚੱਲੇ ਹੋਏ ਖੋਲ ਅਤੇ ਇੱਕ ਜੀਂਦਾ ਰੋਦ ਬਰਾਮਦ ਕੀਤਾ ਗਿਆ।

ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਵੱਖ ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ ਤੇ ਦੋਸੀਆਂ ਨੂੰ ਫੜਨ ਲਈ ਵੱਖ ਵੱਖ ਟੀਮਾਂ ਬਣਾ ਕੇ ਛਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਕਤ ਮੁਜਰਮ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ: ਸਾਰੇ ਜ਼ਿਲ੍ਹਿਆਂ ‘ਚ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

ਆਈਫੋਨ 16 ਦੇ ਲਾਂਚ ਹੁੰਦੇ ਹੀ ਯੂਜ਼ਰਸ ਨੂੰ ਵੱਡਾ ਝਟਕਾ ! iPhone 15 Pro Max ਸਮੇਤ ਇਹ ਮਾਡਲ ਕੀਤੇ ਬੰਦ