- ਡੀਐਸਪੀ ਨੂੰ ਪੰਜਾਬ ਸਰਕਾਰ ਦੇ ਨਾਮ ਸੌਂਪਿਆ ਮੰਗ ਪੱਤਰ
ਗੁਰਦਾਸਪੁਰ, 17 ਸਤੰਬਰ 2024 – ਲਗਾਤਾਰ ਪੰਜਾਬ ਅੰਦਰ ਚੱਲ ਰਹੀ ਢਿੱਲੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਅਤੇ ਪੰਜਾਬ ਵਿੱਚ ਨਿਤ ਦਿਨ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਸ਼ਰੇਆਮ ਮੰਗੀਆਂ ਜਾ ਰਹੀਆਂ ਫਿਰੋਤੀਆਂ ਦੇ ਰੋਸ਼ ਵਜੋਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਐਸਐਸਪੀ ਦਫਤਰ ਗੁਰਦਾਸਪੁਰ ਦੇ ਬਾਹਰ ਧਰਨਾ ਲਗਾਇਆ ਗਿਆ। ਇਸ ਦੌਰਾਨ ਕਾਂਗਰਸੀ ਆਗੂਆ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਰੇਬਾਜ਼ੀ ਵੀ ਕੀਤੀ ਗਈ ।
ਇਸ ਮੌਕੇ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਯੂਥ ਕਾਂਗਰਸ ਦੇ ਜਿਲਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਅਤੇ ਕਾਂਗਰਸ ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ ਨੇ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ । ਨਿਤ ਦਿਨ ਪੰਜਾਬ ਦੇ ਵਿੱਚ ਲੁੱਟਾਂ ਖੋਹਾਂ ਹੋ ਰਹੀਆਂ ਹਨ,ਸ਼ਰੇਆਮ ਡਕੈਤੀ ਕੀਤੀਆਂ ਜਾ ਰਹੀਆਂ ਹਨ ਅਤੇ ਫਰੋਤੀਆਂ ਮੰਗੀਆਂ ਜਾ ਰਹੀਆਂ ਹਨ।ਹੁਣ ਤਾਂ ਸਮਾਂ ਇਹ ਹੋ ਗਿਆ ਹੈ ਕਿ ਮਹਿਲਾਵਾਂ ਆਪਣੇ ਆਪ ਨੂੰ ਸੁਰੱਖਿਤ ਮਹਿਸੂਸ ਨਹੀਂ ਕਰ ਰਹੀ ਆ ਤੇ ਘਰਾਂ ਤੋਂ ਬਾਹਰ ਨਿਕਲਦੇ ਵੀ ਡਰ ਰਹੀਆਂ ਹਨ।
ਮੁੱਖ ਮੰਤਰੀ ਪੰਜਾਬ ਦੇ ਉੱਪਰ ਤੰਜ ਕਸਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਪਾਰੀਆਂ ਨੂੰ ਪੰਜਾਬ ਵਿੱਚ ਇਨਵੈਸਟਮੈਂਟ ਕਰਨ ਨੂੰ ਕਹਿ ਰਹੇ ਹਨ ਪਰ ਜਿਵੇਂ ਪੰਜਾਬ ਅੰਦਰ ਲੁੱਟ ਖੋਹ, ਡਕੈਤੀਆਂ ਹੋ ਰਹੀ ਹਨ ਤੇ ਸ਼ਰੇਆਮ ਫਿਰੋਤੀਆ ਮੰਗੀਆ ਜਾ ਰਹੀਆਂ ਹਨ ਕਿਹੜਾ ਵਪਾਰੀ ਪੰਜਾਬ ਵਿੱਚ ਇਨਵੈਸਟਮੈਂਟ ਕਰੇਗਾ? ਉਹਨਾਂ ਕਿਹਾ ਕਿ ਪੰਜਾਬ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ।ਪੰਜਾਬ ਸਰਕਾਰ ਜਿਸ ਉੱਪਰ ਪੰਜਾਬ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ। ਇਸ ਸਿਲਸਿਲੇ ਵਿੱਚ ਅੱਜ ਅਸੀਂ ਪੰਜਾਬ ਸਰਕਾਰ ਦੇ ਨਾਮ ਡੀਐਸਪੀ ਗੁਰਦਾਸਪੁਰ ਨੂੰ ਕਾਨੂੰਨ ਵਿਵਸਥਾ ਨੂੰ ਸਹੀ ਕਰਨ ਦੇ ਲਈ ਮੰਗ ਪੱਤਰ ਸੌਂਪਿਆ ਹੈ ਤਾਂ ਕਿ ਆਮ ਲੋਕ ਆਪਣਾ ਬਿਨਾਂ ਡਰ ਦੇ ਜੀਵਨ ਬਤੀਤ ਕਰ ਸਕਣ।