- ਦੂਸਰੇ ਕੇਸ ਵਿੱਚ ਪੁਲਿਸ ਨੇ ਚਾਰ ਦੋਸ਼ੀਆਂ ਨੁੰ ਕਿਤਾ ਗ੍ਰਿਫਤਾਰ ਦੋਸ਼ੀਆਂ ਕੋਲੋਂ ਮਿਲੀਆਂ ਦੋ ਨਜਾਇਜ਼ ਹਥਿਆਰ
ਅੰਮ੍ਰਿਤਸਰ, 17 ਸਤੰਬਰ 2024 – ਇੱਕ ਪਾਸੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਸਰੇ ਪਾਸੇ ਪੰਜਾਬ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਸ਼ੇ ਦੀ ਖੇਪ ਨੂੰ ਬਰਾਮਦ ਕੀਤਾ ਜਾ ਰਿਹਾ ਹੈ ਜੀਹਾ ਤਰਹਾ ਮਾਮਲਾ ਹੈ ਅੰਮ੍ਰਿਤਸਰ ਦਾ ਜਿੱਥੇ ਪੁਲਿਸ ਵੱਲੋਂ ਇੱਕ ਸੱਸ ਨੂੰ ਅਤੇ ਉਸਦੇ ਜਵਾਈ ਨੂੰ ਨਸ਼ੇ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀਆਂ ਤੋਂ ਸਾਡੇ ਚਾਰ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਦੋਸ਼ੀਆਂ ਨੂੰ ਮਾਨਯੋਗ ਕੋਰਟ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਉਥੇ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਦੂਸਰੇ ਕੇਸ ਵਿੱਚ ਚਾਰ ਹੋਰ ਦੋਸ਼ੀਆਂ ਨੂੰ ਗਿਰਫਤਾਰ ਕੀਤਾ ਗਿਆ ਜਿਨਾਂ ਕੋਲ ਨਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।
ਜਿੱਥੇ ਇੱਕ ਪਾਸੇ ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਪੁਲਿਸ ਅਧਿਕਾਰੀਆਂ ਦੇ ਦਫਤਰਾਂ ਦੇ ਬਾਹਰ ਬੈਠ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕੀਤਾ ਗਿਆ ਤੇ ਉਸ ਤੋਂ ਬਾਅਦ ਆਪਣਾ ਮੰਗ ਪੱਤਰ ਪੰਜਾਬ ਪੁਲਿਸ ਨੂੰ ਦਿੱਤਾ ਗਿਆ ਕਿ ਉਹਨਾਂ ਵੱਲੋਂ ਪੰਜਾਬ ਵਿੱਚ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾਵੇ। ਉਹ ਤੇ ਇਹ ਦੂਸਰੇ ਪਾਸੇ ਪੰਜਾਬ ਪੁਲਿਸ ਵੱਲੋਂ ਵੀ ਪਹਿਲ ਕਰਮੀ ਕਰਦੇ ਹੋਏ ਅੱਜ ਇੱਕ ਇਸ ਤਰ੍ਹਾਂ ਦੇ ਸੱਸ ਅਤੇ ਜਵਾਈ ਨੂੰ ਗ੍ਰਿਫਤਾਰ ਕੀਤਾ ਗਿਆ ਜਿਨਾਂ ਕੋਲ ਸਾਢੇ ਪੰਜ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਫੜੇ ਗਏ ਦੋਸ਼ੀ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਉਹਨਾਂ ਵੱਲੋਂ ਲੰਬੇ ਚਿਰ ਤੋਂ ਪਾਕਿਸਤਾਨ ਦੇ ਵਿੱਚ ਬੈਠੇ ਹੋਏ ਤਸਕਰਾਂ ਦੇ ਨਾਲ ਸੰਪਰਕ ਕਰਕੇ ਹੈਰੋਇਨ ਦੀ ਤਸਕਰੀ ਕੀਤੀ ਜਾ ਰਹੀ ਸੀ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਵੱਲੋਂ ਇਹਨਾਂ ਤੇ ਉੱਪਰ ਪੂਰੀ ਤਰਹਾਂ ਨਾਲ ਅੱਖ ਬਣਾ ਕੇ ਰੱਖੀ ਹੋਈ ਸੀ ਅਤੇ ਉਹਨਾਂ ਦੇ ਐਸਐਚਓ ਦੀ ਮਦਦ ਦੇ ਨਾਲ ਉਹਨਾਂ ਦੇ ਹੱਥੀ ਸੱਸ ਅਤੇ ਜਵਾਈ ਲੱਗੇ ਹਨ ਜਿਨਾਂ ਕੋਲੋਂ ਸਾਢੇ ਚਾਰ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹ ਤੇ ਇਹੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇੱਕ ਹੋਰ ਕੇਸ ਦੇ ਵਿੱਚ ਉਹਨਾਂ ਵੱਲੋਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਕੋਲੋਂ 32 ਬੋਰ ਦੀ ਅਤੇ ਇੱਕ ਹੋਰ ਪਿਸਤੌਲ ਨਜਾਇਜ਼ ਬਰਾਮਦ ਕੀਤੀ ਗਈ ਹੈ ਅਤੇ ਇਹਨਾਂ ਤੋਂ ਵੀ ਪੁੱਛ ਕੇ ਕੀਤੀ ਜਾ ਰਹੀ ਹੈ। ਉਹਦੇ ਦੂਸਰੇ ਪਾਸੇ ਕਾਂਗਰਸ ਪਾਰਟੀ ਦੇ ਧਰਨੇ ਤੇ ਉਹਨਾਂ ਨੇ ਬੋਲਦੇ ਹੋਏ ਕਿਹਾ ਕਿ ਇਹ ਡੈਮੋਕਰੇਟਿਕ ਦੇਸ਼ ਹੈ ਤੇ ਡੈਮੋਕਰੇਟਿਕ ਦੇ ਵਿੱਚ ਕੋਈ ਵਿਅਕਤੀ ਕਿਸੇ ਦੇ ਖਿਲਾਫ ਵੀ ਆਪਣਾ ਪ੍ਰਦਰਸ਼ਨ ਕਰ ਸਕਦਾ ਹੈ। ਉਥੇ ਉਹਨਾਂ ਨੇ ਕਿਹਾ ਕਿ ਉਹ ਉਹਨਾਂ ਦਾ ਹੱਕ ਬਣਦਾ ਹੈ।
ਇੱਥੇ ਦੱਸਣ ਯੋਗ ਹੈ ਕਿ ਜਿੱਥੇ ਪੰਜਾਬ ਦੇ ਵਿੱਚ ਨਸ਼ਾ ਪੂਰਾ ਪੈਰ ਪਸਾਰਦਾ ਹੋਇਆ ਨਜ਼ਰ ਆ ਰਿਹਾ ਹੈ ਉੱਥੇ ਹੀ ਇਸ ਨਸ਼ੇ ਦੇ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਹੱਲਾ ਬੋਲ ਪ੍ਰਦਰਸ਼ਨ ਕੀਤਾ ਗਿਆ ਹੈ। ਉਥੇ ਇਹੀ ਦੂਸਰੇ ਪਾਸੇ ਪੰਜਾਬ ਪੁਲਿਸ ਵੱਲੋਂ ਵੀ ਅੱਜ ਸਾਢੇ ਚਾਰ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕਰਕੇ ਅਤੇ ਨਜਾਇਜ਼ ਅਸਲਿਆਂ ਨੂੰ ਬਰਾਮਦ ਕਰਕੇ ਕਿਤੇ ਨਾ ਕਿਤੇ ਕਾਂਗਰਸ ਪਾਰਟੀ ਦੇ ਧਰਨੇ ਉੱਪਰ ਵੀ ਸਵਾਲ ਖੜੇ ਕਰ ਦਿੱਤੇ ਹਨ ਕਿ ਕਾਂਗਰਸ ਪਾਰਟੀ ਸਿਰਫ ਇਸ ਉੱਤੇ ਰਾਜਨੀਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਕਾਂਗਰਸ ਪਾਰਟੀ ਵੱਲੋਂ ਕਿਸ ਤਰ੍ਹਾਂ ਦੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਇੱਕ ਹੋਰ ਕਿੰਨੇ ਦੋਸ਼ੀਆਂ ਨੂੰ ਨਸ਼ੇ ਤਸਕਰੀ ਦੇ ਮਾਮਲੇ ਵਿੱਚ ਅਤੇ ਨਜਾਇਜ਼ ਹਸਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾਂਦਾ ਹੈ। ਅਤੇ ਰਣਜੀਤ ਸਿੰਘ ਢਿੱਲੋ ਵੱਲੋਂ ਬੇਸ਼ੱਕ ਨਜਾਇਜ਼ ਹਥਿਆਰ ਫੜ ਮਾੜੇ ਅੰਸਰਾਂ ਦੇ ਉੱਤੇ ਠਲ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ ਹੁਣ ਵੇਖਣਾ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਹੋਰ ਕਿੰਨੇ ਕੁ ਗੈਂਗਸਟਰ ਗ੍ਰਫਤਾਰ ਕੀਤੇ ਜਾਂਦੇ ਹਨ।