ਗੱਦੇ ਦੀ ਫੈਕਟਰੀ ‘ਚ ਲੱਗੀ ਅੱਗ, 3 ਮਜ਼ਦੂਰ ਜ਼ਿੰਦਾ ਸੜੇ, 4 ਨੇ ਭੱਜ ਕੇ ਬਚਾਈ ਜਾਨ

  • 6 ਘੰਟੇ ਬਾਅਦ ਪਾਇਆ ਗਿਆ ਅੱਗ ‘ਤੇ ਕਾਬੂ

ਬਠਿੰਡਾ, 18 ਸਤੰਬਰ 2024 – ਬਠਿੰਡਾ ਦੇ ਡੱਬਵਾਲੀ ਰੋਡ ‘ਤੇ ਇੱਕ ਗੱਦੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ‘ਚ 3 ਮਜ਼ਦੂਰ ਜ਼ਿੰਦਾ ਸੜ ਗਏ। 4 ਮਜ਼ਦੂਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਘਟਨਾ ‘ਚ ਫੈਕਟਰੀ ਦਾ ਸ਼ੈੱਡ ਢਹਿ ਗਿਆ, ਸਥਿਤੀ ਕਾਬੂ ਤੋਂ ਬਾਹਰ ਹੁੰਦੀ ਵੇਖ ਬਠਿੰਡਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ |

ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਅੱਗ ਦੀਆਂ ਲਪਟਾਂ ਇੱਕ ਤੋਂ ਦੋ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਹਰਿਆਣਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਡੱਬਵਾਲੀ ਤੋਂ ਫਾਇਰ ਇੰਜਨ ਮੰਗਵਾਏ ਗਏ। 65 ਗੱਡੀਆਂ ਨੇ 6 ਘੰਟਿਆਂ ‘ਚ ਅੱਗ ‘ਤੇ ਕਾਬੂ ਪਾਇਆ। ਮ੍ਰਿਤਕਾਂ ਦੀ ਪਛਾਣ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਵਜੋਂ ਹੋਈ ਹੈ।

ਫੈਕਟਰੀ ਵਿੱਚ ਖੜ੍ਹੇ ਟਰੱਕਾਂ ਨੂੰ ਵੀ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉੱਥੋਂ ਲੰਘ ਰਹੇ ਨੌਜਵਾਨ ਸਭਾ ਦੇ ਦੀਪਕ ਸਿੰਗਲ ਨੇ ਜਥੇਬੰਦੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੂੰ ਘਟਨਾ ਦੀ ਸੂਚਨਾ ਦਿੱਤੀ। ਉਨ੍ਹਾਂ ਤੁਰੰਤ ਡੀਸੀ ਸ਼ੌਕਤ ਅਹਿਮਦ ਪਰੇ ਨੂੰ ਸੂਚਿਤ ਕੀਤਾ। ਫੈਕਟਰੀ ਵਿੱਚ ਕੰਮ ਕਰਨ ਵਾਲੇ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਸਲੈਬਾਂ ਲਗਾਉਣ ਦਾ ਕੰਮ ਕਰ ਰਿਹਾ ਸੀ। ਇਸ ਕੰਮ ਵਿੱਚ 5 ਲੋਕ ਲੱਗੇ ਹੋਏ ਸਨ। ਇਸ ਦੌਰਾਨ ਭਿਆਨਕ ਅੱਗ ਲੱਗ ਗਈ। ਉਹ ਆਪਣੇ ਸਾਥੀ ਨਾਲ ਫੈਕਟਰੀ ਤੋਂ ਬਾਹਰ ਭੱਜ ਗਿਆ। ਪਰ ਉਸਦੇ ਤਿੰਨ ਸਾਥੀ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਨਹੀਂ ਮਿਲੇ।

ਏਡੀਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਗ ’ਤੇ ਕਾਬੂ ਪਾਉਣ ਲਈ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਬੁਲਾਏ ਹਨ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਪਰ ਇਸ ਘਟਨਾ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਕਿਵੇਂ ਲੱਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ‘ਚ 24 ਸਾਲ ਦੀ ਪੰਜਾਬਣ ਕੁੜੀ ਦੀ ਮੌਤ: ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਹਰਿਆਣਾ ਵਿਧਾਨ ਸਭਾ ਚੋਣ: 930 ਪੁਰਸ਼ਾਂ ਤੇ 101 ਔਰਤਾਂ ਸਮੇਤ ਕੁੱਲ 1031 ਉਮੀਦਵਾਰ ਚੋਣ ਮੈਦਾਨ ‘ਚ