ਅਮਰੀਕਾ: ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ, 19 ਸਤੰਬਰ 2024 – ਅਮਰੀਕਾ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਆਈ ਹੈ, ਜਿਸ ‘ਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਜੋਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ NRI ਕਾਲੋਨੀ ਮਾਛੀਵਾੜਾ ਵਜੋਂ ਹੋਈ ਹੈ। ਬਲਜੋਤ ਸਿੰਘ 2019 ਵਿਚ ਅਮਰੀਕਾ ਗਿਆ ਸੀ ਤੇ ਉੱਥੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ।

ਜਾਣਕਾਰੀ ਮੁਤਾਬਕ 24 ਸਾਲਾ ਬਲਜੋਤ ਸਿੰਘ ਅਮਰੀਕਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਟਰਾਲਾ ਚਲਾਉਂਦਿਆਂ ਵਾਪਰੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਬਲਜੋਤ ਸਿੰਘ ਦੀ ਇਕ ਭੈਣ ਆਸਟ੍ਰੇਲੀਆ ਵਿਚ ਰਹਿੰਦੀ ਹੈ। 15 ਸਤੰਬਰ ਨੂੰ ਹੀ ਬਲਜੋਤ ਦਾ ਜਨਮ ਦਿਨ ਸੀ ਤੇ ਉਸ ਨੇ ਖੁਸ਼ੀ-ਖੁਸ਼ੀ ਆਪਣੇ ਦੋਸਤਾਂ ਨਾਲ ਜਨਮ ਦਿਨ ਮਨਾਇਆ ਸੀ, ਪਰ ਕਿਸੇ ਨੇ ਸੁਫ਼ਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਕੁਝ ਦਿਨ ਬਾਅਦ ਹੀ ਉਸ ਨਾਲ ਇਹ ਭਾਣਾ ਵਾਪਰ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਪੁਲਿਸ ਦੀ ਗੋਲੀ ਨਾਲ ਇੱਕ ਬਦਮਾਸ਼ ਜ਼ਖ਼ਮੀ

ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ, ਪੜ੍ਹੋ ਵੇਰਵਾ