ਆਤਿਸ਼ੀ ਬਣੇ ਦਿੱਲੀ ਦੇ ਨਵੇਂ ਮੁੱਖ ਮੰਤਰੀ

  • ਆਤਿਸ਼ੀ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਬਣੀ
  • ਸ਼ੀਲਾ ਦੀਕਸ਼ਿਤ, ਸੁਸ਼ਮਾ ਸਵਰਾਜ ਤੋਂ ਬਾਅਦ ਮੁੱਖ ਮੰਤਰੀ ਬਣਨ ਵਾਲੀ ਤੀਜੀ ਔਰਤ

ਨਵੀਂ ਦਿੱਲੀ, 21 ਸਤੰਬਰ 2024 – ਆਤਿਸ਼ੀ ਨੇ ਸ਼ਨੀਵਾਰ ਨੂੰ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਰਾਜ ਨਿਵਾਸ ਵਿਖੇ ਐਲਜੀ ਵਿਨੈ ਸਕਸੈਨਾ ਨੇ ਸਹੁੰ ਚੁਕਾਈ। ਆਤਿਸ਼ੀ ਦਿੱਲੀ ਦੀ ਸਭ ਤੋਂ ਛੋਟੀ ਅਤੇ ਤੀਜੀ ਮਹਿਲਾ ਮੁੱਖ ਮੰਤਰੀ ਬਣੀ। ਉਨ੍ਹਾਂ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਰਹਿ ਚੁੱਕੇ ਹਨ।

ਆਤਿਸ਼ੀ ਤੋਂ ਬਾਅਦ ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ ਅਤੇ ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ।ਚੁੱਕਣਗੇ। ਮੰਤਰੀ ਮੰਡਲ ਵਿੱਚ ਮੁਕੇਸ਼ ਅਹਲਾਵਤ ਹੀ ਨਵਾਂ ਚਿਹਰਾ ਹੈ।

43 ਸਾਲਾ ਆਤਿਸ਼ੀ ਕਾਲਕਾਜੀ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੀ ਹੈ। ਆਤਿਸ਼ੀ ਨੇ ਦਿੱਲੀ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣਨ ਦਾ ਕੇਜਰੀਵਾਲ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਆਤਿਸ਼ੀ ਦੀ ਉਮਰ 43 ਸਾਲ ਹੈ, ਜਦੋਂ ਕਿ ਕੇਜਰੀਵਾਲ 45 ਸਾਲ ਦੇ ਸਨ ਜਦੋਂ ਉਹ 2013 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ‘ਆਪ’ ਵਿਧਾਇਕਾਂ ਨੇ 17 ਸਤੰਬਰ ਨੂੰ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਵਜੋਂ ਆਤਿਸ਼ੀ ਦੇ ਨਾਂ ਨੂੰ ਪ੍ਰਵਾਨਗੀ ਦਿੱਤੀ ਸੀ।

ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੰਡੀ ਬੋਰਡ ਦਾ ਅਧਿਕਾਰੀ ਸੈਕਟਰੀ ਦੀ ਕੁਰਸੀ ਤੇ ਬੈਠ ਕੇ ਪੀ ਰਿਹਾ ਸ਼ਰਾਬ, ਫੋਟੋ ਹੋਈ ਵਾਇਰਲ

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਜੌੜਾਮਾਜਰਾ ਵੱਲੋਂ ਲੋਗੋ ਜਾਰੀ