ਅੱਜ ਹੋ ਸਕਦਾ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ, ਚੋਣ ਕਮਿਸ਼ਨ ਨੇ ਸੱਦੀ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 25 ਸਤੰਬਰ 2024 – ਪੰਜਾਬ ‘ਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵਲੋਂ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਚ ਪ੍ਰੈੱਸ ਕਾਨਫ਼ਰੰਸ ਸੱਦੀ ਗਈ ਹੈ।

ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਚ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਰੀਕਾਂ ਸਮੇਤ ਪੂਰੀ ਪ੍ਰਕਿਰਿਆ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਮੁਕੰਮਲ ਕਰਕੇ ਚੋਣ ਕਮਿਸ਼ਨਰ ਨੂੰ ਚੋਣਾਂ ਕਰਵਾਉਣ ਲਈ ਲਿਖਿਆ ਹੋਇਆ ਹੈ। ਚੋਣਾਂ ਦਾ ਐਲਾਨ ਹੁੰਦੇ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਵਾਰ ਸਰਕਾਰ ਨੇ ਨਿਯਮਾਂ ਵਿੱਚ ਸੋਧ ਕੀਤੀ ਹੈ ਅਤੇ ਉਮੀਦਵਾਰ ਚੋਣਾਂ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਦੀ ਵਰਤੋਂ ਨਹੀਂ ਕਰ ਸਕਣਗੇ, ਸਗੋਂ ਸਿਆਸੀ ਆਗੂਆਂ ਦੀਆਂ ਤਸਵੀਰਾਂ ਲਗਾ ਸਕਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟਿਆਲਾ ‘ਚ ਹੰਗਾਮੇ ਤੋਂ ਬਾਅਦ ਲਾਅ ਯੂਨੀਵਰਸਿਟੀ ਬੰਦ: ਵਿਦਿਆਰਥੀਆਂ ਵੱਲੋਂ ਵੀਸੀ ਦੀ ਅਚਾਨਕ ਚੈਕਿੰਗ ਤੇ ਟਿੱਪਣੀ ਦਾ ਵਿਰੋਧ, ਅਸਤੀਫੇ ਦੀ ਮੰਗ ‘ਤੇ ਅੜੀਆਂ

SGPC ਗੁਰਮੀਤ ਰਾਮ ਰਹੀਮ ਖਿਲਾਫ ਹਾਈਕੋਰਟ ਪਹੁੰਚੀ: 2007 ਨਾਲ ਸਬੰਧਤ ਮਾਮਲੇ ‘ਚ ਰਿਵੀਜ਼ਨ ਪਟੀਸ਼ਨ ਕੀਤੀ ਦਾਇਰ