ਕੰਗਨਾ ਰਣੌਤ ਨੇ ਕਿਸਾਨਾਂ ਕੋਲੋਂ ਮੰਗੀ ਮਾਫ਼ੀ

ਚੰਡੀਗੜ੍ਹ, 25 ਸਤੰਬਰ 2024 – ਬਾਲੀਵੁੱਡ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਬੀਤੇ ਦਿਨ ਜਿਥੇ ਬੀਜੇਪੀ ਵੱਲੋਂ ਵਾਪਿਸ ਲਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਉਠਾਈ ਸੀ, ਉਥੇ ਹੀ ਭਾਜਪਾ ਦੇ ਵੱਡੇ ਲੀਡਰਾਂ ਵਲੋਂ ਕੰਗਨਾ ਦੇ ਬਿਆਨ ਦੀ ਅਲੋਚਨਾ ਕੀਤੀ ਸੀ, ਜਿਸ ਮਗਰੋਂ ਹੁਣ ਕੰਗਨਾ ਨੇ ਕਿਸਾਨਾਂ ਕੋਲੋਂ ਮੁਆਫ਼ੀ ਮੰਗੀ ਹੈ।

ਕੰਗਨਾ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ, ਮੈਂ ਕਿਸਾਨਾਂ ਕੋਲੋਂ ਮੁਆਫ਼ੀ ਮੰਗਦੀ ਹਾਂ, ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹੈ। ਜੇਕਰ ਕਿਸੇ ਨੂੰ ਮੇਰੇ ਬਿਆਨ ਨਾਲ ਠੇਸ ਪਹੁੰਚੀ ਹੈ ਤਾਂ, ਮੈਂ ਹੱਥ ਜੋੜ ਕੇ ਮੁਆਫ਼ੀ ਮੰਗਦੀ ਹਾਂ। ਉਨ੍ਹਾਂ ਅੱਗੇ ਕਿਹਾ ਕਿ, ਮੈਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ, ਮੈਂ ਹੁਣ ਭਾਜਪਾ ਦੀ ਵਰਕਰ ਹਾਂ।

ਜ਼ਿਕਰਯੋਗ ਹੈ ਕਿ ਫਿਲਮੀ ਅਦਾਕਾਰ ਅਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਬਿਆਨ ਦਿੱਤਾ ਸੀ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲਿਆਉਣਾ ਚਾਹੀਦਾ ਹੈ। ਕਿਸਾਨਾਂ ਆਗੂਆਂ ਵੱਲੋਂ ਕੰਗਨਾ ਰਣੌਤ ਦੇ ਇਸ ਬਿਆਨ ਦਾ ਕੜਾ ਵਿਰੋਧ ਕੀਤਾ ਜਾ ਰਿਹਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SGPC ਗੁਰਮੀਤ ਰਾਮ ਰਹੀਮ ਖਿਲਾਫ ਹਾਈਕੋਰਟ ਪਹੁੰਚੀ: 2007 ਨਾਲ ਸਬੰਧਤ ਮਾਮਲੇ ‘ਚ ਰਿਵੀਜ਼ਨ ਪਟੀਸ਼ਨ ਕੀਤੀ ਦਾਇਰ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ: NRI ਕੋਟੇ ਰਾਹੀਂ MBBS ਦੇ ਦਾਖ਼ਲੇ ‘ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰ