ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ

ਚੰਡੀਗੜ੍ਹ, 25 ਸਤੰਬਰ, 2024: ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਆਮ ਗ੍ਰਾਮ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਅਕਤੂਬਰ ਵਿੱਚ ਹੋਣੀਆਂ ਹਨ।

ਰਾਜ ਕਮਲ ਚੌਧਰੀ, ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਆਮ ਗ੍ਰਾਮ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣਗੀਆਂ ਅਤੇ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

ਚੋਣਾਂ ਲਈ ਨਾਮਜ਼ਦਗੀ ਪੱਤਰ 27 ਸਤੰਬਰ ਤੋਂ ਸ਼ੁਰੂ ਹੋਣਗੇ ਅਤੇ 4 ਅਕਤੂਬਰ ਨੂੰ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ ਹੋਵੇਗੀ।

ਰਾਜ ਕਮਲ ਚੌਧਰੀ, ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਰਾਜ ਵਿੱਚ ਕੁੱਲ 13237 ਗ੍ਰਾਮ ਪੰਚਾਇਤਾਂ ਹਨ। ਸੂਬੇ ਵਿੱਚ 19110 ਪੋਲਿੰਗ ਬੂਥ ਬਣਾਏ ਜਾਣਗੇ। ਕੁੱਲ ਰਜਿਸਟਰਡ ਵੋਟਰ 13397932 ਹਨ। ਵੋਟਿੰਗ ਬੈਲਟ ਬਕਸਿਆਂ ਰਾਹੀਂ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਵਫ਼ਦ ਨੇ ਸ਼ਿਲਾਂਗ ਵਿਖੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ