ਪੰਜਾਬ ਦੇ ਇਸ ਜ਼ਿਲ੍ਹੇ ਦੇ ਇੱਕ ਪਿੰਡ ‘ਚ 24 ਸਾਲਾ Law Student ਨੂੰ ਪਿੰਡ ਦੇ ਲੋਕਾਂ ਨੇ ਸਰਬਸੰਮਤੀ ਨਾਲ ਚੁਣਿਆ ‘ਸਰਪੰਚ’

ਮੋਗਾ, 28 ਸਤੰਬਰ 2024 – ਮੋਗਾ ਜ਼ਿਲ੍ਹੇ ਦੇ ਇੱਕ ਪਿੰਡ ‘ਚ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਕੀਤਾ ਗਿਆ ਹੈ। ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਜੋ ਪਿਛਲੇ 5 ਸਾਲਾਂ ਸਰਪੰਚ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਬਣਾਇਆ ਹੈ। ਪਰਮਪਾਲ ਸਿੰਘ ਲਾਅ ਦਾ ਵਿਦਿਆਰਥੀ ਹੈ।

ਪਰਮਪਾਲ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਸਾਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਅਸੀਂ ਤਨਦੇਹੀ ਨਾਲ ਨਿਭਾਵਾਂਗੇ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਵੀ ਅੱਗੇ ਲਿਜਾਵਾਂਗੇ। ਅਸੀਂ ਨੌਜਵਾਨਾਂ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਵਾਂਗੇ ਅਤੇ ਸਾਡੇ ਪਿੰਡ ਦਾ ਪੀਣ ਵਾਲਾ ਪਾਣੀ ਖ਼ਰਾਬ ਹੈ, ਜਿਸ ਕਾਰਨ ਕੈਂਸਰ ਦੀ ਬਿਮਾਰੀ ਵਧ ਗਈ ਹੈ। ਇਸ ਲਈ ਅਸੀਂ ਕੁਝ ਹੋਰ ਬੋਰ ਕਰਵਾ ਕੇ ਲੋਕਾਂ ਨੂੰ ਚੰਗਾ ਪਾਣੀ ਮੁਹੱਈਆ ਕਰਵਾਵਾਂਗੇ ਤੇ ਲੋਕਾਂ ਅਤੇ ਪਿੰਡ ਵਾਸੀਆਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ

ਬੈਂਗਲੁਰੂ ਕੋਰਟ ਨੇ ਨਿਰਮਲਾ ਸੀਤਾਰਮਨ ਦੇ ਖਿਲਾਫ FIR ਦਰਜ ਕਰਨ ਦਾ ਹੁਕਮ ਦਿੱਤਾ