ਪੰਜਾਬੀ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ

ਸਮਰਾਲਾ, 2 ਅਕਤੂਬਰ 2024 – ਸਮਰਾਲਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ l ਪਰਮਵੀਰ ਸਿੰਘ (24) ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ l ਪਰਮਵੀਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਜਾ ਰਿਹਾ ਸੀ l ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ਤੇ ਸੜਕ ਪਾਰ ਕਰ ਰਿਹਾ ਸੀl ਕਿ ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆl ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈl ਪਰਿਵਾਰ ਨੇ ਆਪਣੇ ਪੁੱਤਰ ਪਰਮਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ੇ ਨੂੰ ਲੈ ਕੇ ਪੰਜਾਬ ਪੁਲਸ ਸਖ਼ਤ, DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

ਚੰਡੀਗੜ੍ਹ ਦੇ ਸੈਕਟਰ-32 ‘ਚ ਚੱਲੀ ਗੋਲੀ, ਦੋ ਜ਼ਖਮੀ