ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ‘ਚ ਵਾਪਸੀ

ਚੰਡੀਗੜ੍ਹ, 4 ਅਕਤੂਬਰ 2024 – ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਹ ਕਰੀਬ ਸੱਤ ਸਾਲ ਪਾਰਟੀ ਤੋਂ ਦੂਰ ਸਨ। ਇਸ ਦੇ ਨਾਲ ਹੀ ਚਰਚਾ ਸ਼ੁਰੂ ਹੋ ਗਈ ਹੈ ਕਿ ਪਾਰਟੀ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਸੀਟ ‘ਤੇ ਹੋਣ ਵਾਲੀ ਵਿਧਾਨ ਸਭਾ ਉਪ ਚੋਣ ‘ਚ ਉਮੀਦਵਾਰ ਬਣਾ ਸਕਦੀ ਹੈ।

ਪਾਰਟੀ ਨੇ ਆਪਣੇ ਪੋਸਟ ਵਿੱਚ ਕਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਹੈ। ਜਿਸ ਵਿਚ ਉਸ ਨੇ ਪਾਰਟੀ ਦੇ ਸਾਹਮਣੇ ਇਹ ਨੁਕਤਾ ਰੱਖਿਆ ਹੈ ਕਿ ਅਦਾਲਤ ਨੇ ਉਸ ‘ਤੇ ਲੱਗੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਜਾਇਆ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੀ ਕਾਰਵਾਈ ਤੋਂ ਬਾਅਦ ਹੁਣ ਉਨ੍ਹਾਂ ਨੂੰ ਮੁੜ ਖ਼ਾਲਸਾ ਪੰਥ ਵਿੱਚ ਸ਼ਾਮਲ ਕੀਤਾ ਗਿਆ ਹੈ। ਜਦੋਂ ਉਨ੍ਹਾਂ ‘ਤੇ ਦੋਸ਼ ਲੱਗੇ ਤਾਂ ਉਨ੍ਹਾਂ ਤੁਰੰਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਹੁਣ ਉਨ੍ਹਾਂ ਨੇ ਆਪਣੇ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਹ ਜਨਮ ਤੋਂ ਹੀ ਅਕਾਲੀ ਸਨ ਅਤੇ ਆਖਰੀ ਸਾਹ ਤੱਕ ਅਕਾਲੀ ਹੀ ਰਹਿਣਗੇ। ਉਨ੍ਹਾਂ ਨੇ ਮੁੜ ਤੋਂ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਸੰਭਾਲਣ ਦੀ ਸਾਰਥਿਕ ਬੇਨਤੀ ਵੀ ਕੀਤੀ ਹੈ। ਲੰਗਾਹ ਵੱਲੋਂ ਪਾਰਟੀ ਨੂੰ ਕੀਤੀ ਗਈ ਬੇਨਤੀ ਨੂੰ ਉਨ੍ਹਾਂ ਵੱਲੋਂ ਪੇਸ਼ ਤੱਥਾਂ ਦੀ ਰੌਸ਼ਨੀ ਵਿੱਚ ਵਿਚਾਰਨ ਉਪਰੰਤ ਉਨ੍ਹਾਂ ਨੂੰ ਮੁੜ ਇੱਕ ਆਮ ਵਰਕਰ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਲੰਗਾਹ ਖ਼ਿਲਾਫ਼ 29 ਸਤੰਬਰ 2017 ਨੂੰ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ। ਔਰਤ ਨੇ ਦੋਸ਼ ਲਾਇਆ ਸੀ ਕਿ ਲੰਗਾਹ 2009 ਤੋਂ ਉਸ ਨਾਲ ਬਲਾਤਕਾਰ ਕਰ ਰਿਹਾ ਸੀ। ਇਸ ਔਰਤ ਨੇ ਇੱਕ ਵੀਡੀਓ ਕਲਿੱਪ ਵੀ ਬਣਾਈ ਸੀ, ਜਿਸ ਨੂੰ ਉਸ ਨੇ ਪੁਲਿਸ ਹਵਾਲੇ ਕਰ ਦਿੱਤਾ ਸੀ। ਬਾਅਦ ਵਿੱਚ ਗੁਰਦਾਸਪੁਰ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ। 5 ਅਕਤੂਬਰ 2017 ਨੂੰ ਲੰਗਾਹ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅਦਾਲਤ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਵਾਪਸ ਲੈਣ ਤੋਂ ਬਾਅਦ ਲੰਗਾਹ ਨੂੰ ਬਰੀ ਕਰ ਦਿੱਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ED ਦੀ ਵੱਡੀ ਕਾਰਵਾਈ: ਕਈ ਥਾਵਾਂ ‘ਤੇ ਛਾਪੇਮਾਰੀ

ਅੰਤਰਰਾਸ਼ਟਰੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼: ਪੁਲਿਸ ਨੇ ਫੜੇ ਦੋ ਤਸਕਰ, ਜੈਕਟਾਂ ‘ਚ ਪਾ ਕੇ ਕਰਦੇ ਸੀ ਸਪਲਾਈ