ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ, ਦੋ ਮਹੀਨੇ ਪਹਿਲਾਂ ਭਰਾ ਦੀ ਵੀ ਸੱਪ ਦੇ ਡੰਗਣ ਕਾਰਨ ਹੋਈ ਸੀ ਮੌਤ

ਗੁਰਾਇਆ, 4 ਅਕਤੂਬਰ 2024 – ਗੁਰਾਇਆ ਦੇ ਨਜ਼ਦੀਕੀ ਪਿੰਡ ਦੁਸਾਂਝ ਕਲਾਂ ਵਿਖੇ ਇਕ ਨੌਜਵਾਨ ਦੀ ਸੱਪ ਦੇ ਡੰਗਣ ਕਾਰਣ ਮੌਤ ਹੋ ਗਈ। ਇਸ ਸਬੰਧੀ ਸੁਖਦੇਵ ਸਿੰਘ ਉਰਫ਼ ਸੁੱਖਾ ਨੇ ਦੱਸਿਆ ਕਿ ਮੇਰਾ ਭਤੀਜਾ ਲਛਮਣ ਕੁਮਾਰ (26), ਜੋ ਕਿ ਬੀਤੀ ਰਾਤ ਆਪਣੇ ਘਰ ਦੇ ਚੁਬਾਰੇ ਵਿਚ ਰਾਤ ਨੂੰ ਸੁੱਤਾ ਪਿਆ ਸੀ, ਨੂੰ ਸੱਪ ਨੇ ਡੱਸ ਲਿਆ।

ਉਸ ਨੂੰ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਤੁਰੰਤ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਲਈ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਪਰ ਜਲੰਧਰ ਹਸਪਤਾਲ ਵਿਚ ਪਹੁੰਚਣ ਉਪਰੰਤ ਉਸ ਦੀ ਸਵੇਰੇ 5 ਵਜੇ ਮੌਤ ਹੋ ਗਈ। ਦੱਸਣਯੋਗ ਹੈ ਕਿ ਪਿਛਲੇ ਇਕ ਸਾਲ ਦੋ ਮਹੀਨੇ ਪਹਿਲਾਂ ਵੀ ਮ੍ਰਿਤਕ ਦਾ ਭਰਾ ਗੋਪੀ ਦੀ ਵੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

ਅਦਾਕਾਰ ਨਾਗਾਰਜੁਨ ਨੇ ਮੰਤਰੀ ਖਿਲਾਫ਼ ਕਰਵਾਇਆ ਮਾਣਹਾਨੀ ਦਾ ਕੇਸ, ਪੜ੍ਹੋ ਕੀ ਹੈ ਮਾਮਲਾ ਮਾਮਲਾ