ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਗੱਡੀ ਹਾਈ ਟੈਂਸ਼ਨ ਤਾਰਾਂ ਨੂੰ ਛੂਹੀ, ਹਾਦਸੇ ‘ਚ 7 ਸ਼ਰਧਾਲੂ ਜ਼ਖਮੀ

  • ਬਿਜਲੀ ਦਾ ਕਰੰਟ ਲੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ ਦੀ ਵੀ ਖ਼ਬਰ ਪਰ ਪੁਸ਼ਟੀ ਨਹੀਂ

ਮੋਗਾ, 5 ਅਕਤੂਬਰ 2024 – ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਲੈ ਕੇ ਜਾ ਰਹੀ ਬੱਸ ਹਾਈ ਟੈਂਸ਼ਨ ਤਾਰਾਂ ਨੂੰ ਛੂਹ ਗਈ ਅਤੇ ਕਰੰਟ ਲੱਗ ਗਿਆ। ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਮੋਗਾ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।

ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਿੰਡ ਵਿੱਚ ਹੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਥਿਤ ਹੈ। ਪ੍ਰਬੰਧਕ ਕਮੇਟੀ ਵੱਲੋਂ ਇੱਥੇ ਨਗਰ ਕੀਰਤਨ ਸਜਾਇਆ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨਗਰ ਕੀਰਤਨ ਬੀਤੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਸਜਾਇਆ ਗਿਆ ਸੀ। ਬੱਸ ਵਿੱਚ ਪਵਿੱਤਰ ਪਾਲਕੀ ਸਜਾਈ ਹੋਈ ਸੀ। ਜਿਵੇਂ ਹੀ ਨਗਰ ਕੀਰਤਨ ਪਿੰਡ ਦੇ ਵਿਚਕਾਰ ਪਹੁੰਚਿਆ ਤਾਂ ਪਾਲਕੀ ਸਾਹਿਬ ਦੇ ਉਪਰਲੇ ਥੰਮ੍ਹ ਹਾਈ ਟੈਂਸ਼ਨ ਤਾਰਾਂ ਦੀ ਲਪੇਟ ਵਿੱਚ ਆ ਗਏ। ਜਿਸ ਕਾਰਨ ਬੱਸ ਨੂੰ ਕਰੰਟ ਲੱਗ ਗਿਆ। ਬਿਜਲੀ ਦਾ ਝਟਕਾ ਲੱਗਣ ਕਾਰਨ ਬੱਸ ਵਿੱਚ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ ‘ਚ 7 ਲੋਕ ਜ਼ਖਮੀ ਹੋ ਗਏ ਹਨ। ਇਨ੍ਹਾਂ ਦੀ ਪਛਾਣ ਹਰਜਿੰਦਰ ਕੌਰ, ਕੁਲਦੀਪ ਕੌਰ, ਸੁਰਜੀਤ ਸਿੰਘ, ਕੁਲਦੀਪ ਕੌਰ, ਜੋਗਿੰਦਰ ਕੌਰ, ਮਨਜੀਤ ਕੌਰ ਅਤੇ ਰਾਜ ਕੌਰ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਦੋ ਔਰਤਾਂ ਦੀ ਵੀ ਮੌਕੇ ‘ਤੇ ਮੌਤ ਹੋ ਗਈ, ਪਰ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਕੋਟ ਈਸੇ ਖਾਂ ਦੇ ਐੱਸਐੱਚਓ ਅਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਕਰ ਰਹੇ ਹਾਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

ਐਮਾਜ਼ੋਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ ਪੱਤਰ ਲਿਖ ਮੰਗਿਆ ਸਪੱਸ਼ਟੀਕਰਨ