ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਪ੍ਰਿੰਸੀਪਲ ਨੂੰ ਆਈ ਈਮੇਲ

  • ਨਾਬਾਲਗ ਹਿਰਾਸਤ ‘ਚ, ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ, 5 ਅਕਤੂਬਰ 2024 – ਲੁਧਿਆਣਾ ਵਿੱਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ।

ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ।

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।

ਇਸੇ ਦੌਰਾਨ ਲੁਧਿਆਣਾ ਸਿਟੀ ਪੁਲੀਸ ਵਿੱਚ ਤਾਇਨਾਤ ਏਸੀਪੀ ਹਰਜਿੰਦਰ ਸਿੰਘ ਦੀ ਟੀਮ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ, ਉਹ ਆਨ ਸੀ। ਜਿਸ ਦੇ ਆਧਾਰ ‘ਤੇ ਪੁਲਸ ਨੇ ਉਕਤ ਨਾਬਾਲਗ ਨੂੰ ਹਿਰਾਸਤ ‘ਚ ਲੈ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੜਕ ਹਾਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਬਾਅਦ ਛੇਤੀ ਹੀ ਜ਼ਿਮਨੀ ਅਤੇ ਨਗਰ ਨਿਗਮ ਚੋਣਾਂ ਕਰਵਾਉਣ ਦੀ ਤਿਆਰੀ !