ਭਾਰਤ ਨੇ ਪਹਿਲੇ ਟੀ-20 ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ: ਅਰਸ਼ਦੀਪ-ਚਕਰਵਰਤੀ ਨੇ ਲਈਆਂ 3-3 ਵਿਕਟਾਂ

ਗਵਾਲੀਅਰ, 7 ਅਕਤੂਬਰ 2024 – ਭਾਰਤ ਨੇ ਪਹਿਲੇ ਟੀ-20 ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਗਵਾਲੀਅਰ ਦੇ ਮਾਧਵਰਾਵ ਸਿੰਧੀਆ ਸਟੇਡੀਅਮ ‘ਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਬੰਗਲਾਦੇਸ਼ ਨੇ 19.5 ਓਵਰਾਂ ਵਿੱਚ 127 ਦੌੜਾਂ ਬਣਾਈਆਂ। ਭਾਰਤ ਨੇ 11.5 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਹੀ ਇਹ ਟੀਚਾ ਹਾਸਲ ਕਰ ਲਿਆ।

ਭਾਰਤ ਵੱਲੋਂ ਅਰਸ਼ਦੀਪ ਸਿੰਘ ਅਤੇ ਵਰੁਣ ਚੱਕਰਵਰਤੀ ਨੇ 3-3 ਵਿਕਟਾਂ ਲਈਆਂ। ਸੰਜੂ ਸੈਮਸਨ ਅਤੇ ਸੂਰਿਆਕੁਮਾਰ ਯਾਦਵ ਨੇ 29-29 ਦੌੜਾਂ ਬਣਾਈਆਂ। ਹਾਰਦਿਕ ਪੰਡਯਾ ਨੇ 39 ਦੌੜਾਂ ਬਣਾ ਕੇ ਮੈਚ ਸਮਾਪਤ ਕੀਤਾ। ਪਹਿਲਾ ਟੀ-20 ਜਿੱਤ ਕੇ ਭਾਰਤ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ 9 ਅਕਤੂਬਰ ਨੂੰ ਦਿੱਲੀ ਵਿੱਚ ਖੇਡਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 7-10-2024

ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਨੇ ਪਾਕਿਸਤਾਨ ਨੂੰ ਹਰਾਇਆ: ਕਪਤਾਨ ਹਰਮਨਪ੍ਰੀਤ ਕੌਰ 29 ਦੌੜਾਂ ਬਣਾ ਕੇ ਹੋਈ ਰਿਟਾਇਰ ਹਰਟ