ਲੁਧਿਆਣਾ ‘ਚ ‘ਆਪ’ MP ਦੇ ਘਰ ‘ਤੇ ਈਡੀ ਦਾ ਛਾਪਾ

ਲੁਧਿਆਣਾ, 7 ਅਕਤੂਬਰ 2024: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਤੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਈਡੀ ਦੇ ਧਿਆਨ ਵਿੱਚ ਆਏ।

ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਲਗਾਤਾਰ ਰਾਜ ਸਭਾ ਮੈਂਬਰ ਅਰੋੜਾ ਅਤੇ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ, ‘ਮੈਂ ਇਕ ਸਨਮਾਨਯੋਗ ਨਾਗਰਿਕ ਹਾਂ। ਤਲਾਸ਼ੀ ਕਿਉਂ ਲਈ ਜਾ ਰਹੀ ਹੈ, ਇਸ ਬਾਰੇ ਮੈਨੂੰ ਕੁਝ ਨਹੀਂ ਪਤਾ, ਪਰ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਜਾਂਚ ਵਿਚ ਏਜੰਸੀਆਂ ਨੂੰ ਪੂਰਾ ਸਹਿਯੋਗ ਦੇਵਾਂਗਾ। ਮੈਂ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਵੀ ਦੇਵਾਂਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਚਾਇਤ ਚੋਣਾਂ: ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ

ਲਾਅ ਯੂਨੀਵਰਸਿਟੀ ਵਿਵਾਦ ਹੋਰ ਵਧਿਆ: ਵੀਸੀ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਮੂੰਹ ‘ਤੇ ਮਾਸਕ ਪਾ ਕੇ ਭੁੱਖ ਹੜਤਾਲ ‘ਤੇ ਬੈਠੇ ਵਿਦਿਆਰਥੀ