ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 28 ਅਕਤੂਬਰ ਨੂੰ

ਅੰਮ੍ਰਿਤਸਰ, 8 ਅਕਤੂਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ।

ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਮ ਆਦਮੀ ਪਾਰਟੀ ਨੇ ਪੰਚਾਇਤ ਚੋਣ ਪ੍ਰਕਿਰਿਆ ਖੂਹ ਖਾਤੇ ਪਾਈ: ਅਕਾਲੀ ਦਲ ਨੇ ਸੂਬਾਈ ਚੋਣ ਕਮਿਸ਼ਨ ਨੂੰ ਆਖਿਆ

ਹਰਿਆਣਾ ਦੀਆਂ 90 ਸੀਟਾਂ ‘ਤੇ ਗਿਣਤੀ ਜਾਰੀ: ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਤੇ ਭਾਜਪਾ ਵਿਚਾਲੇ ਸਖਤ ਮੁਕਾਬਲਾ