ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 82 ਦੌੜਾਂ ਨਾਲ ਹਰਾਇਆ, ਸੈਮੀਫਾਈਨਲ ਦੀਆਂ ਉਮੀਦਾਂ ਬਰਕਰਾਰ

ਨਵੀਂ ਦਿੱਲੀ, 10 ਅਕਤੂਬਰ 2024 – ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ ਨੇ ਬੁੱਧਵਾਰ ਨੂੰ ਸ਼੍ਰੀਲੰਕਾ ਨੂੰ 82 ਦੌੜਾਂ ਨਾਲ ਹਰਾ ਦਿੱਤਾ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 20 ਓਵਰਾਂ ‘ਚ 3 ਵਿਕਟਾਂ ਗੁਆ ਕੇ 172 ਦੌੜਾਂ ਬਣਾਈਆਂ। ਜਵਾਬ ‘ਚ ਸ਼੍ਰੀਲੰਕਾ ਦੀ ਟੀਮ 19.5 ਓਵਰਾਂ ‘ਚ 90 ਦੌੜਾਂ ‘ਤੇ ਆਲ ਆਊਟ ਹੋ ਗਈ।

ਇਸ ਜਿੱਤ ਨਾਲ ਭਾਰਤ ਦੀਆਂ ਸੈਮੀਫਾਈਨਲ ਦੀਆਂ ਉਮੀਦਾਂ ਬਰਕਰਾਰ ਹਨ। ਟੀਮ ਗਰੁੱਪ-ਏ ਦੇ ਅੰਕ ਸੂਚੀ ਵਿੱਚ ਦੂਜੇ ਸਥਾਨ ’ਤੇ ਪਹੁੰਚ ਗਈ ਹੈ। ਭਾਰਤ ਦਾ ਅਗਲਾ ਮੁਕਾਬਲਾ 13 ਅਕਤੂਬਰ ਨੂੰ ਆਸਟ੍ਰੇਲੀਆ ਨਾਲ ਹੋਵੇਗਾ।

ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਕੌਰ ਨੇ 52 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਸ ਨੂੰ ਮੈਚ ਦਾ ਖਿਡਾਰੀ ਚੁਣਿਆ ਗਿਆ। ਸਮ੍ਰਿਤੀ ਮੰਧਾਨਾ ਨੇ 50 ਅਤੇ ਸ਼ੈਫਾਲੀ ਵਰਮਾ ਨੇ 43 ਦੌੜਾਂ ਬਣਾਈਆਂ। ਮੰਧਾਨਾ ਅਤੇ ਸ਼ੈਫਾਲੀ ਵਿਚਾਲੇ ਪਹਿਲੀ ਵਿਕਟ ਲਈ 98 ਦੌੜਾਂ ਦੀ ਸਾਂਝੇਦਾਰੀ ਹੋਈ। ਸ਼੍ਰੀਲੰਕਾ ਲਈ ਚਮਾਰੀ ਅਟਾਪੱਟੂ ਅਤੇ ਅਮਾ ਕੰਚਨਾ ਨੇ 1-1 ਵਿਕਟ ਹਾਸਲ ਕੀਤੀ। ਸਮ੍ਰਿਤੀ ਮੰਧਾਨਾ ਰਨ ਆਊਟ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤ ਨੇ ਦੂਜਾ ਟੀ-20 ਮੈਚ 86 ਦੌੜਾਂ ਨਾਲ ਜਿੱਤਿਆ: ਬੰਗਲਾਦੇਸ਼ ‘ਤੇ ਦਰਜ ਕੀਤੀ ਸਭ ਤੋਂ ਵੱਡੀ ਜਿੱਤ

ਭਾਜਪਾ ਤੋਂ 370 ਦੀ ਬਹਾਲੀ ਦੀ ਮੰਗ ਕਰਨਾ ਮੂਰਖਤਾ: ਜਦੋਂ ਕੇਂਦਰ ਵਿੱਚ ਸਰਕਾਰ ਬਦਲੀ ਫੇਰ ਚਰਚਾ ਕਰਾਂਗੇ – ਉਮਰ ਅਬਦੁੱਲਾ