ਛੋਟੇ ਭਰਾ ਨੇ ਕੀਤਾ ਵੱਡੇ ਭਾਈ ਦਾ ਕਤਲ: ਸਿਰ ‘ਤੇ ਮਾਰੀ ਡਾਂਗ

ਮਾਨਸਾ, 10 ਅਕਤੂਬਰ 2024 – ਮਾਨਸਾ ਦੇ ਪਿੰਡ ਭੰਮੇ ਕਲਾਂ ‘ਚ ਬੁੱਧਵਾਰ ਦੇਰ ਰਾਤ ਰੰਜਿਸ਼ ਕਾਰਨ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਸਿਰ ‘ਤੇ ਡਾਂਗ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਦੇਰ ਰਾਤ ਦੋ ਭਰਾਵਾਂ ਵਿੱਚ ਝਗੜਾ ਹੋ ਗਿਆ, ਜਿਸ ਕਾਰਨ ਛੋਟੇ ਭਰਾ ਕਾਲਾ ਸਿੰਘ ਨੇ ਆਪਣੇ ਵੱਡੇ ਭਰਾ ਗੁਰਪ੍ਰੀਤ ਸਿੰਘ (35) ਦੇ ਸਿਰ ਵਿੱਚ ਡਾਂਗ ਨਾਲ ਵਾਰ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਝਗੜਾ ਕਿਸ ਕਾਰਨ ਹੋਇਆ, ਇਸ ਦੀ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕ ਵੇਚ ਰਹੇ ਹਨ ਪੁੱਤ ਦੀ ਮੌਤ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜੋਤਸ਼ੀ ਦੀ ਭਵਿੱਖਬਾਣੀ ਨੂੰ ਦਿੱਤਾ ਝੂਠਾ ਕਰਾਰ

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ