ਜਲਾਲਾਬਾਦ, 11 ਅਕਤੂਬਰ 2024 – ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਸਦਰ ਥਾਣੇ ਦੀ ਪੁਲਸ ਨੇ ਧੋਖਾਦੇਹੀ ਦੇ ਇਕ ਮਾਮਲੇ ‘ਚ ਅਕਾਲੀ ਦਲ ਦੇ ਨੇਤਾ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ‘ਤੇ ਨੌਕਰੀ ਦਿਵਾਉਣ ਦੇ ਬਹਾਨੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ।
ਫੜੇ ਗਏ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਹੀਰਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਕੱਦਮਾ 173/23 ਦਰਜ ਕੀਤਾ ਗਿਆ ਸੀ, ਜਿਸ ਵਿੱਚ ਭਜਨ ਦਾਸ ਵਾਸੀ ਪਿੰਡ ਗਰੀਬਾ ਸੰਦਰ ਨੇ ਦੋਸ਼ ਲਗਾਇਆ ਸੀ ਕਿ ਉਸ ਦੇ ਲੜਕੇ ਸੰਦੀਪ ਸਿੰਘ ਨੂੰ ਪੰਜਾਬ ਵਿੱਚ ਕਾਂਸਟੇਬਲ ਵਜੋਂ ਭਰਤੀ ਕਰਵਾਉਣ ਦੇ ਨਾਂਅ ‘ਤੇ ਮਲਕੀਤ ਸਿੰਘ ਹੀਰਾ ਅਤੇ ਉਸ ਦੇ ਲੜਕੇ ਨੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਸ ਤੋਂ ਬਾਅਦ ਪੁਲਸ ਨੇ ਦੋਸ਼ੀ ਮਲਕੀਤ ਸਿੰਘ ਹੀਰਾ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਉਸ ਦਾ ਪੁਲਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਮਾਮਲੇ ‘ਚ ਰਕਮ ਕਿੱਥੇ ਹੈ ਪਰ ਉਸਦਾ ਪੁੱਤਰ ਕਿੱਥੇ ਹੈ ?
ਦੱਸ ਦਈਏ ਕਿ ਮਲਕੀਤ ਸਿੰਘ ਹੀਰਾ ਨੇ 2012 ਵਿਚ ਕਾਂਗਰਸ ਦੀ ਟਿਕਟ ‘ਤੇ ਜਲਾਲਾਬਾਦ ਵਿਧਾਨ ਸਭਾ ਚੋਣ ਲੜੀ ਸੀ, ਜਿਸ ਤੋਂ ਬਾਅਦ ਉਹ ਲੰਬੇ ਸਮੇਂ ਤੱਕ ਕਾਂਗਰਸ ਵਿਚ ਰਹੇ ਸਨ।