- ਸ਼ਮੀ ਅਜੇ ਫਿੱਟ ਨਹੀਂ
ਨਵੀਂ ਦਿੱਲੀ, 12 ਅਕਤੂਬਰ 2024 – ਨਿਊਜ਼ੀਲੈਂਡ ਖਿਲਾਫ 16 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਚਾਰ ਟਰੈਵਲਿੰਗ ਰਿਜ਼ਰਵ ਵੀ ਰੱਖੇ ਗਏ ਹਨ। ਜਸਪ੍ਰੀਤ ਬੁਮਰਾਹ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਬੰਗਲਾਦੇਸ਼ ਖਿਲਾਫ ਦੋ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੀਮ ਦਾ ਕੋਈ ਉਪ ਕਪਤਾਨ ਨਹੀਂ ਚੁਣਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਬੀਸੀਸੀਆਈ ਰੋਹਿਤ ਸ਼ਰਮਾ ਤੋਂ ਬਾਅਦ ਬੁਮਰਾਹ ਨੂੰ ਟੈਸਟ ਟੀਮ ਦੇ ਭਵਿੱਖ ਦੇ ਕਪਤਾਨ ਵਜੋਂ ਦੇਖ ਰਿਹਾ ਹੈ।
ਨਿਊਜ਼ੀਲੈਂਡ ਖਿਲਾਫ ਤਿੰਨ ਟੈਸਟ ਮੈਚਾਂ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ ਅਤੇ ਆਕਾਸ਼ ਦੀਪ।
ਰਿਜ਼ਰਵ ਪਲੇਅਰ: ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈਡੀ, ਮਯੰਕ ਯਾਦਵ ਅਤੇ ਪ੍ਰਸਿਧ ਕ੍ਰਿਸ਼ਨਾ
ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਉਸ ਨੂੰ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ, ਸ਼ਮੀ ਗਿੱਟੇ ਦੀ ਸੱਟ ਤੋਂ ਉਭਰ ਰਹੇ ਹਨ, ਜਿਸ ਲਈ ਉਨ੍ਹਾਂ ਨੇ ਇਸ ਸਾਲ ਦੀ ਸ਼ੁਰੂਆਤ ‘ਚ ਸਰਜਰੀ ਕਰਵਾਈ ਸੀ। ਉਹ ਸੱਟ ਕਾਰਨ 2023 ਵਨਡੇ ਵਿਸ਼ਵ ਕੱਪ ਫਾਈਨਲ ਤੋਂ ਬਾਅਦ ਮੈਦਾਨ ਤੋਂ ਬਾਹਰ ਹੈ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਯਸ਼ ਦਿਆਲ ਸੱਟ ਕਾਰਨ ਬਾਹਰ ਹਨ। ਉਹ ਬੰਗਲਾਦੇਸ਼ ਸੀਰੀਜ਼ ਲਈ ਭਾਰਤੀ ਟੀਮ ਵਿੱਚ ਸੀ।
ਨਿਊਜ਼ੀਲੈਂਡ ਦੀ ਟੀਮ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤ ਦਾ ਦੌਰਾ ਕਰ ਰਹੀ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 16 ਅਕਤੂਬਰ ਤੋਂ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ। ਇਸ ਦਾ ਪਹਿਲਾ ਮੈਚ ਬੈਂਗਲੁਰੂ ‘ਚ ਖੇਡਿਆ ਜਾਵੇਗਾ।